New Delhi: ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਨਵੀਂ ਦਿੱਲੀ ‘ਚ ਪੈਟਰੋਲ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ ‘ਚ ਪੈਟਰੋਲ 104.95 ਰੁਪਏ, ਡੀਜ਼ਲ 91.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ‘ਤੇ ਉਪਲਬਧ ਹੈ।
ਇਸ ਦੌਰਾਨ ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪੰਜਵੇਂ ਦਿਨ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 86 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 83 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਡ ਕਰੂਡ 0.44 ਡਾਲਰ ਭਾਵ 0.52 ਫੀਸਦੀ ਦੀ ਗਿਰਾਵਟ ਨਾਲ 84.67 ਡਾਲਰ ਅਤੇ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕਰੂਡ 0.57 ਡਾਲਰ ਭਾਵ 0.69 ਫੀਸਦੀ ਦੀ ਗਿਰਾਵਟ ਨਾਲ 82.55 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ