Jalandhar News: ਖਾਲਿਸਤਾਨ ਸਮਰਥਕ ਅਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦੀ ਜ਼ਮਾਨਤ ‘ਤੇ ਸੁਣਵਾਈ ਅੱਜ ਅਦਾਲਤ ਵਿੱਚ ਹੋਵੇਗੀ। ਅਜੇ ਇਕ ਦਿਨ ਪਹਿਲਾਂ ਹੀ ਪੁਲਿਸ ਨੇ ਹੈਪੀ ਅਤੇ ਉਸ ਦੇ ਸਾਥੀ ਦਾ ਜਲੰਧਰ ਸੈਸ਼ਨ ਕੋਰਟ ਤੋਂ ਕਰੀਬ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਪੁਲੀਸ ਨੇ ਅਦਾਲਤ ਨੂੰ ਦਸ ਦਿਨਾਂ ਦੇ ਰਿਮਾਂਡ ਦੀ ਬੇਨਤੀ ਕੀਤੀ ਸੀ ਪਰ ਅਦਾਲਤ ਪੁਲੀਸ ਦੀਆਂ ਦਲੀਲਾਂ ਤੋਂ ਖੁਸ਼ ਨਹੀਂ ਸੀ ਜਿਸ ਕਾਰਨ ਸਿਰਫ਼ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ। ਹੈਪੀ ਦੀ ਜ਼ਮਾਨਤ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ।
ਜਿਕਰਯੋਗ ਹੈ ਕਿ ਇਸ ਸਬੰਧੀ ਫਿਲੌਰ ਪੁਲੀਸ ਨੇ ਜਲੰਧਰ ਸੈਸ਼ਨ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਰਿਮਾਂਡ ਦੀ ਮੰਗ ਕੀਤੀ ਗਈ ਸੀ। ਜਿਸ ‘ਤੇ ਅੱਜ ਸੁਣਵਾਈ ਹੋ ਰਹੀ ਹੈ। ਹੈਪੀ ਨੂੰ ਫਿਲੌਰ ਪੁਲਸ ਨੇ 11 ਜੁਲਾਈ ਦੀ ਸ਼ਾਮ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਫੜਿਆ ਸੀ। ਉਨ੍ਹਾਂ ਕੋਲੋਂ 4 ਗ੍ਰਾਮ ਆਈਸ ਬਰਾਮਦ ਹੋਈ ਸੀ।
ਹਿੰਦੂਸਥਾਨ ਸਮਾਚਾਰ