Punjab News: ਖਡੂਰ ਸਾਹਿਬ ਤੋਂ ਲੋਕ ਸਭਾ ਲਈ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ‘ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ (NSA) ਖਿਲਾਫ ਹਾਈਕੋਰਟ ‘ਚ ਅਪੀਲ ਕੀਤੀ ਹੈ। ਉਨ੍ਹਾਂ ਪਟੀਸ਼ਨ ਵਿੱਚ ਆਪਣੇ ‘ਤੇ ਲੱਗੇ NSA ਨੂੰ ਅਣਮਨੁੱਖੀ ਗੈਰਕਾਨੂੰਨੀ ਅਤੇ ਨਾਜਾਇਜ਼ ਦੱਸਿਆ ਹੈ। ਅਤੇ ਹਾਈਕੋਰਟ ਵਿੱਚ ਇਸਨੂੰ ਹਟਾਉਣ ਦੀ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਹੋਵੇਗੀ।
ਅੰਮ੍ਰਿਤਪਾਲ ਸਿੰਘ ਨੇ ਐਨਐਸਏ ਖਿਲਾਫ਼ ਹਾਈਕੋਰਟ ‘ਚ ਦਾਖਲ ਆਪਣੀ ਪਟੀਸ਼ਨ ਵਿੱਚ ਇਸ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਿਆ ਹੈ। ਉਨ੍ਹਾਂ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਇਸ ਨੂੰ ਰੱਦ ਕੀਤਾ ਜਾਵੇ।
ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਉਪਰ ਪੰਜਾਬ ਸਰਕਾਰ ਨੇ ਦੂਜੀ ਵਾਰ ਐਨਐਸਏ ਲਗਾਉਣ ਲਈ ਜਿਹੜੇ ਕਾਰਨ ਦੱਸੇ ਹਨ, ਉਹ ਗਲਤ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਮੈਂਬਰ ਪਾਰਲੀਮੈਂਟ ਦੀ ਚੋਣ ਵੀ ਜਿੱਤ ਚੁੱਕੇ ਹਨ, ਜਿਸ ਲਈ ਐਨਐਸਏ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
ਪਟੀਸ਼ਨ ‘ਚ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਪੱਖ ਬਣਾਇਆ ਹੈ। ਹਾਈਕੋਰਟ ਵੱਲੋਂ ਇਸ ਪਟੀਸ਼ਨ ‘ਤੇ ਹੁਣ ਅਗਲੇ ਹਫ਼ਤੇ ਸੁਣਵਾਈ ਕਰ ਸਕਦਾ ਹੈ।
ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਜਿੱਤ ਕੇ ਲੋਕ ਸਭਾ ਦੇ ਐਮਪੀ ਬਣਨ ਵਾਲੇ ਅੰਮ੍ਰਿਤਪਾਲ ਸਿੰਘ ਇਸ ਵੇਲੇ ਐਨਐਸਏ ਦੇ ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਜਿਨ੍ਹਾਂ ਇਲਜ਼ਾਮਾਂ ਦੇ ਤਹਿਤ ਉਨ੍ਹਾਂ ਨੂੰ ਜੇਲ੍ਹ ‘ਚ ਬੰਦ ਕੀਤਾ ਗਿਆ ਹੈ ਆਪਣੀ ਪਟੀਸ਼ਨ ‘ਚ ਉਨ੍ਹਾਂ ਦੇ ਸਾਰੇ ਇਲਜ਼ਾਮਾਂ ਨੂੰ ਗਲਤ ਅਤੇ ਨਾਜਾਇਜ਼ ਦੱਸਿਆ ਹੈ।
ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਸਰ ਸਿੰਘ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਹਨ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ 23 ਫਰਵਰੀ 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਦਾਖਲ ਹੋਈ। ਇਸ ਤੋਂ ਬਾਅਦ ਅੰਮ੍ਰਿਤਸਰ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਲਾਪਤਾ ਹੋ ਗਏ। ਪੁਲਿਸ ਨੇ ਜਾਂਚ ਏਜੰਸੀਆਂ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸ ਦੀ ਭਾਲ ਕੀਤੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ।
ਇਸ ਵਕਤ ਅਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਕੱਟੜਪੰਥੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਦੋਸ਼ ‘ਚ ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਮਿਲੀ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ।
ਹਿੰਦੂਸਥਾਨ ਸਮਾਚਾਰ