New Delhi: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੇਂਦਰੀ ਬਜਟ 2024-25 ਤੋਂ ਇੱਕ ਦਿਨ ਪਹਿਲਾਂ ਸੰਸਦ ਵਿੱਚ ਵਿੱਤੀ ਸਾਲ 2023-24 ਲਈ ਆਰਥਿਕ ਸਰਵੇਖਣ ਪੇਸ਼ ਕਰੇਗੀ। ਇਸ ਨੂੰ ਬਜਟ ਤੋਂ ਪਹਿਲਾਂ ਪੇਸ਼ ਕਰਨ ਦੀ ਪਰੰਪਰਾ ਹੈ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਭਾਰਤ ਦਾ ਆਰਥਿਕ ਸਰਵੇਖਣ ਸੋਮਵਾਰ ਨੂੰ ਸੰਸਦ ਦੇ ਸਦਨਾਂ ਵਿੱਚ ਪੇਸ਼ ਕੀਤਾ ਜਾਵੇਗਾ। ਨਿਰਮਲਾ ਸੀਤਾਰਮਨ ਮੰਗਲਵਾਰ ਨੂੰ ਸਵੇਰੇ 11 ਵਜੇ ਲੋਕ ਸਭਾ ਵਿੱਚ 2024-25 ਦਾ ਕੇਂਦਰੀ ਬਜਟ ਪੇਸ਼ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐਨਡੀਏ) ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਬਜਟ ਸੈਸ਼ਨ ਹੈ। ਆਰਥਿਕ ਸਰਵੇਖਣ 22 ਜੁਲਾਈ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਬਜਟ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦਾ 2024 ਦਾ ਬਜਟ ਵੀ 23 ਜੁਲਾਈ ਨੂੰ ਪੇਸ਼ ਕੀਤਾ ਜਾਵੇਗਾ।
ਵਿੱਤ ਮੰਤਰਾਲੇ ਦੇ ਅਨੁਸਾਰ, ਭਾਰਤ ਸਰਕਾਰ ਦੇ ਮੁੱਖ ਆਰਥਿਕ ਸਲਾਹਕਾਰ ਡਾ. ਵੀ. ਅਨੰਤਾ ਨਾਗੇਸ਼ਵਰਨ, ਆਰਥਿਕ ਸਰਵੇਖਣ 2023-24 ‘ਤੇ ਨੈਸ਼ਨਲ ਮੀਡੀਆ ਸੈਂਟਰ ਵਿਖੇ ਅੱਜ ਦੁਪਹਿਰ 2:30 ਵਜੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।
ਹਿੰਦੂਸਥਾਨ ਸਮਾਚਾਰ