Union Budget 2024 : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐਨਡੀਏ) ਸਰਕਾਰ ਦੇ ਵਿਕਸਤ ਭਾਰਤ ਦੇ ਸੁਪਨੇ ਦਾ ਪਹਿਲਾ ਕੇਂਦਰੀ ਬਜਟ ਪੇਸ਼ ਕੀਤਾ। ਇਸ ਨਾਲ ਸੀਤਾਰਮਨ ਨੇ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਨ ਦਾ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ ਲਗਾਤਾਰ ਛੇ ਵਾਰ ਬਜਟ ਪੇਸ਼ ਕਰਨ ਦਾ ਰਿਕਾਰਡ ਮੋਰਾਰਜੀ ਦੇਸਾਈ ਦੇ ਕੋਲ ਹੈ।
ਕੇਂਦਰੀ ਬਜਟ 2024-25 ਪੇਸ਼ ਕਰਨ ਤੋਂ ਪਹਿਲਾਂ, ਵਿੱਤ ਮੰਤਰੀ ਸੀਤਾਰਮਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸਥਾਪਤ ਪਰੰਪਰਾ ਅਨੁਸਾਰ ਵਿੱਤ ਮੰਤਰੀ ਨੇ ਕੇਂਦਰੀ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਪਹੁੰਚ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਹੈ। ਲੋਕ ਸਭਾ ਚੋਣਾਂ ਕਾਰਨ ਅੰਤਰਿਮ ਬਜਟ 1 ਫਰਵਰੀ 2024 ਨੂੰ ਪੇਸ਼ ਕੀਤਾ ਗਿਆ ਸੀ। ਅੱਜ ਪੇਸ਼ ਕੀਤਾ ਗਿਆ ਬਜਟ 2047 ਤੱਕ ਵਿਕਸਤ ਭਾਰਤ ਲਈ ਰੋਡਮੈਪ ਤਿਆਰ ਕਰੇਗਾ।
ਹਿੰਦੂਸਥਾਨ ਸਮਾਚਾਰ