New Delhi: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ 11 ਵਜੇ ਲੋਕ ਸਭਾ ਵਿੱਚ ਆਮ ਬਜਟ ਪੇਸ਼ ਕਰਨਗੇ। ਹੁਣ ਤੋਂ ਕੁਝ ਸਮਾਂ ਪਹਿਲਾਂ ਉਹ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਕੇਂਦਰੀ ਬਜਟ ਨੂੰ ਮਨਜ਼ੂਰੀ ਦੇਣ ਲਈ ਸੰਸਦ ਵਿੱਚ ਮੀਟਿੰਗ ਕੀਤੀ। ਬਜਟ ਦੀਆਂ ਕਾਪੀਆਂ ਸੰਸਦ ਵਿੱਚ ਪਹੁੰਚ ਚੁੱਕੀਆਂ ਹਨ।
ਹਿੰਦੂਸਥਾਨ ਸਮਾਚਾਰ