Jammu Kashmir: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਕੰਟਰੋਲ ਰੇਖਾ ‘ਤੇ ਫੌਜ ਨੇ ਅੱਤਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਇਸ ਮੁਕਾਬਲੇ ਦੌਰਾਨ ਇੱਕ ਜਵਾਨ ਜ਼ਖ਼ਮੀ ਹੋ ਗਿਆ।
ਵ੍ਹਾਈਟ ਨਾਈਟ ਕੋਰ ਨੇ ਐਕਸ ’ਤੇ ਕਿਹਾ ਕਿ ਅਲਰਟ ਸੈਨਿਕਾਂ ਨੇ ਸਵੇਰੇ 3 ਵਜੇ ਬੱਟਲ ਸੈਕਟਰ ‘ਚ ਘੁਸਪੈਠ ਕਰ ਰਹੇ ਅੱਤਵਾਦੀਆਂ ‘ਤੇ ਪ੍ਰਭਾਵਸ਼ਾਲੀ ਗੋਲੀਬਾਰੀ ਕਰਕੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਭਾਰੀ ਗੋਲੀਬਾਰੀ ਦੌਰਾਨ ਇੱਕ ਬਹਾਦਰ ਜਵਾਨ ਜ਼ਖ਼ਮੀ ਹੋ ਗਿਆ ਹੈ।
ਸੂਤਰਾਂ ਅਨੁਸਾਰ ਹਥਿਆਰਬੰਦ ਅੱਤਵਾਦੀਆਂ ਦੇ ਇਕ ਸਮੂਹ ਨੇ ਕ੍ਰਿਸ਼ਨਾ ਘਾਟੀ ਸੈਕਟਰ ਦੇ ਬੱਟਲ ਫਾਰਵਰਡ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਚੌਕਸ ਜਵਾਨਾਂ ਨੇ ਉਨ੍ਹਾਂ ਦੀ ਹਰਕਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕੀਤੀ। ਜਵਾਨਾਂ ਨੇ ਜ਼ਬਰਦਸਤ ਗੋਲੀਬਾਰੀ ਕਰਕੇ ਅੱਤਵਾਦੀਆਂ ਨੂੰ ਪਿੱਛੇ ਹਟਣ ਲਈ ਮਜ਼ਬੂਰ ਕਰ ਦਿੱਤਾ ਪਰ ਇਸ ਦੌਰਾਨ ਇੱਕ ਫ਼ੌਜੀ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਅੱਤਵਾਦੀਆਂ ਦਾ ਵੀ ਨੁਕਸਾਨ ਹੋਇਆ ਹੈ। ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ