Petrol Diesel: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ‘ਚ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ ਪੇਸ਼ ਕਰ ਰਹੇ ਹਨ। ਇਸ ਦੌਰਾਨ ਅੱਜ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਸਰਕਾਰੀ ਤੇਲ ਕੰਪਨੀਆਂ ਮੁਤਾਬਕ ਪੰਜਾਬ ‘ਚ ਪੈਟਰੋਲ 19 ਪੈਸੇ ਸਸਤਾ ਹੋ ਕੇ 96.70 ਰੁਪਏ ਜਦਕਿ ਡੀਜ਼ਲ ਵੀ 21 ਪੈਸੇ ਸਸਤਾ ਹੋ ਕੇ 86.98 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ ਹੈ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ ਵਿਚ ਪੈਟਰੋਲ 14 ਪੈਸੇ ਸਸਤਾ 94.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 14 ਪੈਸੇ ਸਸਤਾ 87.83 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ ਤੁਸੀਂ SSS ਰਾਹੀਂ ਵੀ ਜਾਣ ਸਕਦੇ ਹੋ। ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਤੁਹਾਨੂੰ RSP ਦੇ ਨਾਲ ਸਿਟੀ ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਜੇਕਰ ਤੁਸੀਂ BPCL ਦੇ ਗਾਹਕ ਹੋ, ਤਾਂ ਤੁਸੀਂ RSP ਲਿਖ ਕੇ ਅਤੇ 9223112222 ਨੰਬਰ ‘ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਇਸ ਦੇ ਨਾਲ ਹੀ, ਜੇਕਰ ਤੁਸੀਂ HPCL ਦੇ ਗਾਹਕ ਹੋ, ਤਾਂ ਤੁਸੀਂ HP Price ਟਾਈਪ ਕਰਕੇ ਅਤੇ 9222201122 ਨੰਬਰ ‘ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ।
ਹਿੰਦੂਸਥਾਨ ਸਮਾਚਾਰ