New Delhi: ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਤੋਂ ਕਾਂਗਰਸ ਖੁਸ਼ ਨਜ਼ਰ ਨਹੀਂ ਆ ਰਹੀ ਹੈ। ਕੇਰਲ ਤੋਂ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਬਜਟ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।
ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਸ਼ੀ ਥਰੂਰ ਨੇ ਕਿਹਾ ਕਿ ਲੋਕਾਂ ਨੂੰ ਇਸ ਬਜਟ ਤੋਂ ਖੁਸ਼ ਹੋਣ ਦਾ ਕੋਈ ਕਾਰਨ ਨਜ਼ਰ ਨਹੀਂ ਆ ਰਿਹਾ। ਸ਼ਸ਼ੀ ਥਰੂਰ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ ਐਕਟ) ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ