Budget session: ਸੰਸਦ ਦੇ ਮਾਨਸੂਨ ਸੈਸ਼ਨ ‘ਚ ਬਜਟ ‘ਤੇ ਚਰਚਾ ਦੌਰਾਨ ਵਿਰੋਧੀ ਧਿਰ ਨੇ ਕੇਂਦਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। INDIA ਗਠਜੋੜ ਵਿੱਚ ਸ਼ਾਮਲ ਕਈ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਬਜਟ ਪੱਖਪਾਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਕਰਾਰਾ ਜਵਾਬ ਦਿੱਤਾ ਹੈ।
ਸੀਤਾਰਮਨ ਨੇ ਕਿਹਾ ਕਿ ਹਰ ਬਜਟ ‘ਚ ਤੁਹਾਨੂੰ ਹਰ ਸੂਬੇ ਦਾ ਨਾਂ ਲੈਣ ਦਾ ਮੌਕਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਵਡਵਾਨ ਵਿੱਚ ਬੰਦਰਗਾਹ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਪਰ ਬਜਟ ਭਾਸ਼ਣ ਦੌਰਾਨ ਮਹਾਰਾਸ਼ਟਰ ਦਾ ਨਾਂ ਨਹੀਂ ਲਿਆ ਗਿਆ। ਕੀ ਇਸਦਾ ਮਤਲਬ ਇਹ ਹੈ ਕਿ ਅਸੀਂ ਮਹਾਰਾਸ਼ਟਰ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ? ਵਿੱਤ ਮੰਤਰੀ ਨੇ ਪੁੱਛਿਆ ਕਿ ਕੀ ਉਨ੍ਹਾਂ ਨੇ ਆਪਣੇ ਬਜਟ ਵਿੱਚ ਸਾਰੇ ਰਾਜਾਂ ਦੇ ਨਾਂ ਲਏ ਹਨ?
ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਜਟ ਨੂੰ ਲੈ ਕੇ ਕੇਂਦਰ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਬਜਟ ਨੂੰ ਗੁੰਮਰਾਹਕੁੰਨ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਭਾਈਵਾਲ ਪਾਰਟੀਆਂ ਲਈ ਬਜਟ ਵਿੱਚ ਐਲਾਨ ਹੀ ਕੀਤੇ ਗਏ ਹਨ। ਕਿਸੇ ਹੋਰ ਨੂੰ ਕੁਝ ਨਹੀਂ ਮਿਲਿਆ। ਖੜਗੇ ਨੇ ਅੱਗੇ ਕਿਹਾ ਕਿ ਇਹ ਸਭ ਕੁਰਸੀ ਬਚਾਉਣ ਲਈ ਕੀਤਾ ਗਿਆ ਹੈ। ਅਸੀਂ ਬਜਟ ਦਾ ਵਿਰੋਧ ਕਰਦੇ ਰਹਾਂਗੇ। ਸਾਡਾ ਗਠਜੋੜ ਇਸ ਦਾ ਵਿਰੋਧ ਕਰੇਗਾ। ਜੇਕਰ ਸੰਤੁਲਨ ਨਹੀਂ ਰਹੇਗਾ ਤਾਂ ਵਿਕਾਸ ਕਿਵੇਂ ਹੋਵੇਗਾ?
ਹਿੰਦੂਸਥਾਨ ਸਮਾਚਾਰ