Jalandhar News: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਉਹ ਅੱਜ ਅਤੇ ਭਲਕੇ ਜਲੰਧਰ ਵਿੱਚ ਹੋਣਗੇ।
ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤੈਅ ਕਰਨਗੇ। ਇਹ ਜਾਣਕਾਰੀ ਸੀਐਮ ਮਾਨ ਦੀ ਟੀਮ ਨੇ ਦਿੱਤੀ ਹੈ। ਜਿਕਰਯੋਗ ਹੈ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸੀਐੱਮ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਹਫ਼ਤੇ ਦੋ ਦਿਨ ਜਲੰਧਰ ਵਿੱਚ ਬੈਠਣਗੇ। ਅਜਿਹੇ ‘ਚ ਉਹ ਮਾਝਾ ਅਤੇ ਦੁਆਬੇ ਦੇ ਆਗੂਆਂ ਨਾਲ ਮੀਟਿੰਗ ਕਰ ਸਕਣਗੇ। ਇਸ ਦੇ ਲਈ ਸੀਐਮ ਮਾਨ ਨੇ ਜਲੰਧਰ ‘ਚ ਕਿਰਾਏ ‘ਤੇ ਮਕਾਨ ਵੀ ਲਿਆ ਹੈ।
ਹਿੰਦੂਸਥਾਨ ਸਮਾਚਾਰ