New Delhi: ਬੁੱਧਵਾਰ ਸਵੇਰੇ ਨਰੇਲਾ ਇੰਡਸਟਰੀਅਲ ਏਰੀਆ ‘ਚ ਜੁੱਤੀ-ਚੱਪਲ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ। ਕੁੱਝ ਸਮੇਂ ਵਿੱਚ ਹੀ ਅੱਗ ਨੇ ਵੱਡੇ ਪੱਧਰ ਤੇ ਫੈਲ ਗਈ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਵਿਭਾਗ ਅਨੁਸਾਰ ਪਲਾਸਟਿਕ ਦੀ ਬਹੁਤਾਤ ਕਾਰਨ ਅੱਗ ਤੇਜ਼ੀ ਨਾਲ ਫੈਲੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਫਾਇਰ ਵਿਭਾਗ ਅਨੁਸਾਰ ਸਵੇਰੇ 6:34 ਵਜੇ ਦੇ ਕਰੀਬ ਕੰਟਰੋਲ ਰੂਮ ਨੂੰ ਸੂਚਨਾ ਮਿਲੀ ਕਿ ਨਰੇਲਾ ਇੰਡਸਟਰੀਅਲ ਏਰੀਆ ਸਥਿਤ ਜੁੱਤੀ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਇਕ-ਇਕ ਕਰਕੇ 25 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਫਿਲਹਾਲ ਵਿਭਾਗੀ ਕਰਮਚਾਰੀ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ।
ਹਿੰਦੂਸਥਾਨ ਸਮਾਚਾਰ