Chandigarh News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ‘ਚ ਸ਼ਾਮਲ ਇਕ ਗੱਡੀ ਬੀਤੇ ਦਿਨ ਅੰਮ੍ਰਿਤਸਰ ‘ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਰਕੇ ਕਾਰ ਵਿੱਚ ਸਵਾਰ ਸੀਆਰਪੀਐਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪੰਜਾਬ ਦੇ ਰਾਜਪਾਲ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਿਆਂ ਦੇ ਦੌਰੇ ‘ਤੇ ਹਨ। ਬੁੱਧਵਾਰ ਨੂੰ ਜਦੋਂ ਰਾਜਪਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਸਨ ਤਾਂ ਉਹ ਅਟਾਰੀ ਸਰਹੱਦ ਨੇੜੇ ਪੈਂਦੇ ਪਿੰਡ ਪੁਲ ਮੋਰਾਂ ਤੋਂ ਹੁੰਦੇ ਹੋਏ ਵਾਪਸ ਘਰਿੰਡਾ ਵੱਲ ਜਾ ਰਹੇ ਸਨ, ਤਾਂ ਜੋ ਉਹ ਅੱਗੇ ਅੰਮ੍ਰਿਤਸਰ-ਤਰਨਤਾਰਨ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰ ਸਕਣ। ਇਸ ਦੌਰਾਨ ਜੀ.ਟੀ.ਰੋਡ ‘ਤੇ ਘਰਿੰਡਾ ਥਾਣੇ ਦੀ ਹੱਦ ਅੰਦਰ ਪੈਂਦੇ ਇਲਾਕੇ ‘ਚ ਕਾਫਲੇ ‘ਚ ਮੌਜੂਦ ਕਾਰ ਦਾ ਟਾਇਰ ਫਟ ਗਿਆ, ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ।
ਘਟਨਾ ਦੇ ਸਮੇਂ ਰਾਜਪਾਲ ਪੁਰੋਹਿਤ ਦੇ ਨਾਲ ਬੀਐਸਐਫ ਅਧਿਕਾਰੀਆਂ ਦੀਆਂ ਗੱਡੀਆਂ ਵੀ ਸਨ। ਹਾਦਸੇ ਦੇ ਤੁਰੰਤ ਬਾਅਦ ਤਿੰਨ ਜ਼ਖਮੀ ਜਵਾਨਾਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ
ਹਿੰਦੂਸਥਾਨ ਸਮਾਚਾਰ