New Delhi: ਘਰੇਲੂ ਸ਼ੇਅਰ ਬਾਜ਼ਾਰ ਨੇ ਅੱਜ ਲਗਾਤਾਰ ਦੂਜੇ ਦਿਨ ਕਮਜ਼ੋਰੀ ਨਾਲ ਕਾਰੋਬਾਰ ਸ਼ੁਰੂ ਕੀਤਾ ਹੈ। ਅੱਜ ਸੈਂਸੈਕਸ ਅਤੇ ਨਿਫਟੀ ਦੋਵੇਂ ਸੂਚਕਾਂਕ 0.75 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਨਾਲ ਖੁੱਲ੍ਹੇ। ਹਾਲਾਂਕਿ ਕਾਰੋਬਾਰ ਸ਼ੁਰੂ ਹੋਣ ਦੇ ਤੁਰੰਤ ਬਾਅਦ ਹੀ ਖਰੀਦਦਾਰਾਂ ਦੇ ਸਮਰਥਨ ਕਾਰਨ ਸ਼ੇਅਰ ਬਾਜ਼ਾਰ ਹੇਠਲੇ ਪੱਧਰ ਤੋਂ ਉਭਰਦਾ ਦੇਖਿਆ ਗਿਆ। ਪਰ ਬਾਜ਼ਾਰ ‘ਚ ਵਿਕਰੀ ਦਾ ਦਬਾਅ ਇੰਨਾ ਜ਼ਿਆਦਾ ਹੈ ਕਿ ਦੋਵੇਂ ਸੂਚਕਾਂਕ ਲਗਾਤਾਰ ਲਾਲ ਨਿਸ਼ਾਨ ‘ਤੇ ਬਣੇ ਹੋਏ ਹਨ।
ਕਾਰੋਬਾਰ ਦੌਰਾਨ ਫਿਲਹਾਲ ਸੈਂਸੈਕਸ 404.17 ਅੰਕ ਭਾਵ 0.50 ਫੀਸਦੀ ਦੀ ਗਿਰਾਵਟ ਨਾਲ 79,744. 51 ਅੰਕ ਦੇ ਪੱਧਰ ’ਤੇ ਅਤੇ ਨਿਫਟੀ 108.30 ਅੰਕ ਭਾਵ 0.44 ਫੀਸਦੀ ਦੀ ਗਿਰਾਵਟ ਨਾਲ 24,305.20 ਅੰਕ ਦੇ ਪੱਧਰ ’ਤੇ ਕਾਰੋਬਾਰ ਕਰ ਰਹੇ ਸੀ। ਪਹਿਲੇ ਘੰਟੇ ਬਾਅਦ ਸ਼ੇਅਰ ਬਾਜ਼ਾਰ ਦੇ ਦਿੱਗਜ਼ ਸ਼ੇਅਰਾਂ ਵਿੱਚੋਂ ਟਾਟਾ ਮੋਟਰਜ਼, ਐਸਬੀਆਈ ਲਾਈਫ ਇੰਸ਼ੋਰੈਂਸ, ਲਾਰਸਨ ਐਂਡ ਟੂਬਰੋ, ਓਐਨਜੀਸੀ ਅਤੇ ਐਚਸੀਐਲ ਟੈਕਨਾਲੋਜੀ ਦੇ ਸ਼ੇਅਰ 3.21 ਫੀਸਦੀ ਤੋਂ 0.50 ਫੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਸਨ। ਦੂਜੇ ਪਾਸੇ ਐਕਸਿਸ ਬੈਂਕ, ਆਈਸੀਆਈਸੀਆਈ ਬੈਂਕ, ਹਿੰਡਾਲਕੋ ਇੰਡਸਟਰੀਜ਼, ਸ਼੍ਰੀਰਾਮ ਫਾਈਨਾਂਸ ਅਤੇ ਟਾਈਟਨ ਕੰਪਨੀ ਦੇ ਸ਼ੇਅਰ 5.94 ਫੀਸਦੀ ਤੋਂ 1.91 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ।
ਬੀਐਸਈ ਸੈਂਸੈਕਸ ਨੇ ਅੱਜ 606.77 ਅੰਕ ਡਿੱਗ ਕੇ 79,542.11 ਅੰਕਾਂ ‘ਤੇ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ। ਬਾਜ਼ਾਰ ਖੁੱਲ੍ਹਦੇ ਹੀ ਵਿਕਰੀ ਦੇ ਦਬਾਅ ਕਾਰਨ ਇਹ ਸੂਚਕਾਂਕ 79,477.83 ਅੰਕ ਤੱਕ ਡਿੱਗ ਗਿਆ, ਪਰ ਇਸ ਤੋਂ ਬਾਅਦ ਖਰੀਦਦਾਰਾਂ ਨੇ ਖਰੀਦਦਾਰੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਇਸ ਸੂਚਕਾਂਕ ਦੀ ਗਤੀ ਵਿੱਚ ਮਾਮੂਲੀ ਸੁਧਾਰ ਹੋਇਆ। ਸੈਂਸੈਕਸ ਵਾਂਗ ਅੱਜ ਐਨਐਸਈ ਨਿਫਟੀ ਵੀ 182.55 ਅੰਕ ਦੀ ਗਿਰਾਵਟ ਨਾਲ 24230.95 ਅੰਕਾਂ ਦੇ ਪੱਧਰ ‘ਤੇ ਖੁੱਲ੍ਹਿਆ। ਕਾਰੋਬਾਰ ਸ਼ੁਰੂ ਹੁੰਦੇ ਹੀ ਬਿਕਵਾਲੀ ਦੇ ਦਬਾਅ ਕਾਰਨ ਇਹ ਸੂਚਕਾਂਕ 24,210.80 ਅੰਕ ਤੱਕ ਡਿੱਗ ਗਿਆ, ਪਰ ਇਸ ਤੋਂ ਬਾਅਦ ਖਰੀਦਦਾਰੀ ਦੇ ਕਾਰਨ ਇਸ ਸੂਚਕਾਂਕ ਦੀ ਗਤੀ ‘ਚ ਸੁਧਾਰ ਹੋਣ ਲੱਗਾ।
ਇਸ ਤੋਂ ਪਹਿਲਾਂ ਆਖਰੀ ਕਾਰੋਬਾਰੀ ਦਿਨ ਬੁੱਧਵਾਰ ਨੂੰ ਸੈਂਸੈਕਸ 280.16 ਅੰਕ ਜਾਂ 0.35 ਫੀਸਦੀ ਦੀ ਕਮਜ਼ੋਰੀ ਨਾਲ 80,148.88 ਅੰਕਾਂ ਦੇ ਪੱਧਰ ‘ਤੇ ਅਤੇ ਨਿਫਟੀ 65.55 ਅੰਕ ਜਾਂ 0.27 ਫੀਸਦੀ ਦੀ ਗਿਰਾਵਟ ਨਾਲ 24,413.50 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ ਸੀ।
ਹਿੰਦੂਸਥਾਨ ਸਮਾਚਾਰ