New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ 25ਵੇਂ ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਸ਼ੁੱਕਰਵਾਰ ਨੂੰ ਸਵੇਰੇ 9:20 ਵਜੇ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਕਰਨਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।
ਪੀਐਮਓ ਨੇ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਕਾਰਗਿਲ ਯੁੱਧ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਇਲਾਵਾ ਉਹ ਵਰਚੂਅਲੀ ਰੂਪ ’ਚ
ਸ਼ਿੰਕੁਨ ਲਾ ਟਨਲ ਪ੍ਰੋਜੈਕਟ ਦਾ ਪਹਿਲਾ ਵਿਸਫੋਟ ਵੀ ਕਰਨਗੇ।
ਜ਼ਿਕਰਯੋਗ ਹੈ ਕਿ ਸ਼ਿੰਕੁਨ ਲਾ ਸੁਰੰਗ ਪ੍ਰੋਜੈਕਟ ਵਿੱਚ 4.1 ਕਿਲੋਮੀਟਰ ਲੰਬੀ ਟਵਿਨ-ਟਿਊਬ ਸੁਰੰਗ ਸ਼ਾਮਲ ਹੈ, ਜੋ ਕਿ ਲੇਹ ਨੂੰ ਹਰ ਮੌਸਮ ਵਿੱਚ ਸੰਪਰਕ ਪ੍ਰਦਾਨ ਕਰਨ ਲਈ ਨਿੰਮੂ-ਪਦੁਮ-ਦਾਰਚਾ ਰੋਡ ‘ਤੇ ਲਗਭਗ 15,800 ਫੁੱਟ ਦੀ ਉਚਾਈ ‘ਤੇ ਬਣਾਈ ਜਾਵੇਗੀ। ਜਦੋਂ ਉਸਾਰੀ ਦਾ ਕੰਮ ਪੂਰਾ ਹੋ ਜਾਵੇਗਾ, ਇਹ ਦੁਨੀਆ ਦੀ ਸਭ ਤੋਂ ਉੱਚੀ ਸੁਰੰਗ ਹੋਵੇਗੀ। ਸ਼ਿੰਕੁਨ ਲਾ ਸੁਰੰਗ ਨਾ ਸਿਰਫ ਸਾਡੀਆਂ ਹਥਿਆਰਬੰਦ ਸੈਨਾਵਾਂ ਅਤੇ ਉਪਕਰਨਾਂ ਦੀ ਤੇਜ਼ ਅਤੇ ਕੁਸ਼ਲ ਆਵਾਜਾਈ ਨੂੰ ਯਕੀਨੀ ਬਣਾਏਗੀ, ਸਗੋਂ ਲੱਦਾਖ ਵਿੱਚ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗੀ।
ਹਿੰਦੂਸਥਾਨ ਸਮਾਚਾਰ