Sultanpur, UP: ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਸਵਾਗਤ ਲਈ ਹੋਰਡਿੰਗਜ਼ ਲਾਏ ਗਏ ਹਨ। ਇਨ੍ਹਾਂ ਵਿੱਚ ਉਨ੍ਹਾਂ ਨੂੰ ਜਨਨਾਇਕ ਦਿਖਾਇਆ ਗਿਆ ਹੈ। ਭਗਵਾਨ ਸ਼ਿਵ ਨੂੰ ਹੱਥ ’ਚ ਲਏ ਹੋਏ ਰਾਹੁਲ ਗਾਂਧੀ ਦੀ ਤਸਵੀਰ ਦੇ ਨਾਲ ਲਿਖਿਆ ਹੈ ਸੱਤਿਆ ਮੇਵ ਜਯਤੇ। ਰਾਹੁਲ ਅੱਜ (ਸ਼ੁੱਕਰਵਾਰ) ਨੂੰ ਐਮਪੀ-ਐਮਐਲਏ ਅਦਾਲਤ ਵਿੱਚ ਪੇਸ਼ ਹੋਣ ਲਈ ਆ ਰਹੇ ਹਨ।
ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਸੁਲਤਾਨਪੁਰ ਦੀ ਐਮਪੀ-ਐਮਐਲਏ ਅਦਾਲਤ ‘ਚ ਪੇਸ਼ ਹੋਣਾ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਸਦਨ ਦੀ ਕਾਰਵਾਈ ਕਾਰਨ ਉਹ ਪਿਛਲੀ ਤਰੀਕ ਨੂੰ ਪੇਸ਼ ਨਹੀਂ ਹੋ ਸਕੇ ਸਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਭਾਜਪਾ ਆਗੂ ਹਨੂੰਮਾਨਗੰਜ ਵਾਸੀ ਵਿਜੇ ਮਿਸ਼ਰਾ ਨੇ 4 ਅਗਸਤ 2018 ਨੂੰ ਐਮਪੀ ਐਮਐਲਏ ਅਦਾਲਤ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਹਿੰਦੂਸਥਾਨ ਸਮਾਚਾਰ