Punjab CM vs Governor: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਇੱਕ ਵਾਰ ਮੁੜ ਤੋਂ ਸ਼ਬਦੀ ਵਾਰ ਦੇਖਣ ਨੂੰ ਮਿਲ ਰਹੇ ਹਨ। ਬੀਤੇ ਦਿਨ ਰਾਜਪਾਲ ਸਰਹੱਦੀ ਖੇਤਰ ਦੇ ਦੌਰੇ ‘ਤੇ ਸਨ ਤਾਂ ਉਹਨਾਂ ਨੇ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਬਹੁਤ ਬੀਜ਼ੀ ਬੰਦਾ ਹੈ ਉਹ ਸਾਨੂੰ ਕੀ ਮਿਲਣਗੇ ਉਹ ਤਾਂ ਆਪਣੇ ਡੀਜੀਪੀ ਅਤੇ ਚੀਫ਼ ਸੈਕਟਰੀ ਨੂੰ ਹੀ ਨਹੀਂ ਮਿਲਦੇ। ਇਸ ਦਾ ਜਵਾਬ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ।
ਸੀਐਮ ਮਾਨ ਨੇ ਕਿਹਾ, ਰਾਜਪਾਲ ਸਾਨੂੰ ਪ੍ਰੇਸ਼ਾਨ ਕਰਨਾ ਚਾਹੁੰਦਾ ਹਨ, ਪਰ ਅਸੀਂ ਨਹੀਂ ਹੋਵਾਂਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਦੇ ਪੀਏਪੀ ਕੈਂਪਸ ਵਿੱਚ ਪੱਤਰਕਾਰਾਂ ਵੱਲੋਂ ਰਾਜਪਾਲ ਦੇ ਸਰਹੱਦੀ ਖੇਤਰਾਂ ਦੇ ਦੌਰਿਆਂ ਬਾਰੇ ਸਵਾਲ ਪੁੱਛੇ ਜਾਣ ’ਤੇ ਇਹ ਜਵਾਬ ਦਿੱਤਾ। ਉਨ੍ਹਾਂ ਰਾਜਪਾਲ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਸੰਵਿਧਾਨਕ ਸਰੂਪ ਨੂੰ ਦੇਖਦੇ ਹੋਏ ਰਾਜਪਾਲ ਨੂੰ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਬਚਣਾ ਚਾਹੀਦਾ ਹੈ ਇਸ ਲਈ ਉਹ ਸਾਡੇ ਨਾਲ ਪੰਗਾ ਨਾ ਲੈਣ।
ਸੀਐਮ ਮਾਨ ਨੇ ਕਿਹਾ ਕਿ ਰਾਜਪਾਲ ਕਾਲਜਾਂ ਵਿੱਚ ਸੈਮੀਨਾਰਾਂ ਵਿੱਚ ਜਾਂਦੇ ਹਨ ਜਿਵੇਂ ਮਰਜੀ ਜਾਣ ਪਰ ਉਹ ਤਾਂ ਆਪਣੇ ਦੌਰਿਆਂ ਦੌਰਾਨ ਅੱਧੀ ਸਰਕਾਰੀ ਯਾਨੀ ਅਫ਼ਸਰ ਹੀ ਨਾਲ ਲੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਇੱਕ ਸੰਵਿਧਾਨਕ ਅਹੁਦਾ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਸਰਕਾਰ ਨਾਲ ਟਕਰਾਅ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ 27 ਜੁਲਾਈ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਕੇਂਦਰੀ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗਾ।
ਹਿੰਦੂਸਥਾਨ ਸਮਾਚਾਰ