Sidhu Moose Wala : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਮਿਲੀ ਜਾਣਕਾਰੀ ਮੁਤਾਬਕ ਅੱਜ 2 ਮੁੱਖ ਗਵਾਹਾਂ ਦੀ ਮਾਨਸਾ ਅਦਾਲਤ ‘ਚ ਪੇਸ਼ੀ ਹੋਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਇਹ ਗਵਾਹ ਘਟਨਾ ਸਮੇਂ ਸਿੱਧੂ ਮੂਸੇਵਾਲਾ ਨਾਲ ਥਾਰ ‘ਚ ਸਵਾਰ ਸਨ। ਇਸ ਮੌਕੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੀ ਗਵਾਹ ਵਜੋਂ ਪੇਸ਼ ਹੋਣਗੇ। ਹੁਣ ਤੱਕ ਅਦਾਲਤ 27 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਚੁੱਕੀ ਹੈ। ਦੱਸ ਦੇਈਏ ਕਿ ਪਿਛਲੀ ਗਵਾਹੀ ਵੇਲੇ ਦੋਵੇਂ ਗਵਾਹ ਅਦਾਲਤ ਵਿਚ ਹਾਜ਼ਰ ਨਹੀਂ ਹੋਏ ਸਨ। ਪਿਛਲੀ ਸੁਣਾਈ ਬੀਤੀ 5 ਜੁਲਾਈ ਨੂੰ ਹੋਈ ਸੀ।
ਹਿੰਦੂਸਥਾਨ ਸਮਾਚਾਰ