New Delhi: ਮਾਨਸੂਨ ਸੈਸ਼ਨ ਲਗਾਤਾਰ ਹੰਗਾਮੇ ਭਰਿਆ ਚੱਲ ਰਿਹਾ ਹੈ। ਇਸ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੈਂਸਰ ਦੀਆਂ ਦਵਾਈਆਂ ਬਾਰੇ ਜ਼ਿਕਰ ਕਰਦਿਆਂ ਇਸ ਨੂੰ ਮੁਫ਼ਤ ਕਰਨ ਦੀ ਮੰਗ ਕੀਤੀ। ਸੈਸ਼ਨ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, ਕੈਂਸਰ ਇੱਕ ਖ਼ਤਰਨਾਕ ਬਿਮਾਰੀ ਹੈ ਜਿਸ ਨੂੰਪੂਰਾ ਦੇਸ਼ ਇਸ ਨੂੰ ਭੁਗਤ ਰਿਹਾ ਹੈ। ਵੜਿੰਗ ਨੇ ਕਿਹਾ, ਕੀ ਅਜਿਹਾ ਹੋ ਸਕਦਾ ਹੈ ਕਿ ਦੇਸ਼ ਗਰੀਬੀ ਰੇਖਾ ਤੋਂ ਥੱਲੇ ਰਹਿ ਰਹੇ ਲੋਕ, ਜਾਂ ਮਿਡਲ ਕਲਾਸ ਲੋਕ ਕੈਂਸਰ ਦਾ ਮੁਫ਼ਤ ਇਲਾਜ ਲੈ ਸਕਣ। ਵੜਿੰਗ ਨੇ ਸਿਹਤ ਮੰਤਰੀ ਨੂੰ ਪੁੱਛਿਆ ਕਿ ਇਸ ਇਲਾਜ ਵਿੱਚ ਕਰੋੜਾਂ ਦਾ ਖਰਚਾ ਆਉਂਦਾ ਹੈ ਕਿ ਗ਼ਰੀਬਾਂ ਲਈ ਇਹ ਇਲਾਜ ਮੁਫਤ ਕੀਤਾ ਜਾ ਸਕਦਾ ਹੈ। ਕੇਂਦਰੀ ਸਿਹਤ ਮੰਤਰੀ ਜੇ.ਪੱ ਨੱਢਾ ਨੇ ਇਸ ਤੇ ਜਵਾਬ ਦਿੰਦਿਆ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਚੱਲਣ ਵਾਲੀ ਸਰਕਾਰ ਨੇ ਇਸ ਨੂੰ ਲੈ ਕੇ ਬਹੁਤ ਕਦਮ ਚੁੱਕੇ ਹਨ। ਮੰਤਰੀ ਨੇ ਕਿ ਆਯੂਸ਼ਮਾਨ ਭਾਰਤ ਯੋਜਨਾ ਤਹਿਤ 50 ਕਰੋੜ ਲੋਕਾਂ ਨੂੰ 5 ਲੱਖ ਤੱਕ ਦਾ ਮੁਫਤ ਇਲਾਜ ਦਿੱਤਾ ਜਾਂਦਾ ਹੈ। ਗ਼ਰੀਬਾਂ ਨੂੰ ਇਸ ਵਿੱਚ ਜੋੜ ਕੇ ਦੇਖਿਆ ਗਿਆ ਹੈ ਤਾਂ ਕਿ ਕੈਂਸਰ ਦਾ ਇਲਾਜ ਹੋ ਸਕੇ। ਮੰਤਰੀ ਨੇ ਕਿਹਾ ਕਿ ਇਸ ਨੂੰ ਲੈ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਨੂੰ ਲੈ ਕੇ ਯਤਨ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ