Kupwara, Jammu and Kashmir: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ ਨੇੜੇ ਮਾਛਿਲ ਸੈਕਟਰ ‘ਚ ਫੌਜ ਨੇ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਅਤੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਇਸ ਦੌਰਾਨ ਇੱਕ ਜ਼ਖ਼ਮੀ ਮੇਜਰ ਰੈਂਕ ਦੇ ਅਧਿਕਾਰੀ ਸਮੇਤ ਚਾਰ ਭਾਰਤੀ ਸੈਨਿਕਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਮੇਜਰ ਰੈਂਕ ਦੇ ਅਧਿਕਾਰੀ ਸਮੇਤ 5 ਜਵਾਨ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਜਵਾਨ ਸ਼ਹੀਦ ਹੋ ਗਿਆ। ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਮਾਛਿਲ ਸੈਕਟਰ ਦੀ ਕਾਮਕਾਰੀ ਚੌਕੀ ‘ਤੇ ਕੁਝ ਸ਼ੱਕੀ ਗਤੀਵਿਧੀ ਦੇਖੀ ਸੀ। ਇਸ ਤੋਂ ਬਾਅਦ ਜਦੋਂ ਚੌਕਸ ਜਵਾਨਾਂ ਨੇ ਤੇਜ਼ੀ ਨਾਲ ਭਾਰਤੀ ਸਰਹੱਦ ਵੱਲ ਵਧ ਰਹੇ ਅੱਤਵਾਦੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਮੁੱਠਭੇੜ ਸ਼ੁਰੂ ਹੁੰਦੇ ਹੀ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ। ਮੁਕਾਬਲੇ ਦੌਰਾਨ ਇੱਕ ਮੇਜਰ ਰੈਂਕ ਦੇ ਅਧਿਕਾਰੀ ਸਮੇਤ ਪੰਜ ਭਾਰਤੀ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਮੌਕੇ ਤੋਂ ਬਾਹਰ ਕੱਢ ਲਿਆ ਗਿਆ ਪਰ ਇਕ ਜਵਾਨ ਸ਼ਹੀਦ ਹੋ ਗਿਆ। ਜ਼ਖਮੀ ਜਵਾਨਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਕੇ ‘ਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ ਹੈ।
ਹਿੰਦੂਸਥਾਨ ਸਮਾਚਾਰ