Amritsar news: ਸੀਮਾ ਸੁਰੱਖਿਆ ਬਲ (BSF) ਨੇ ਰਾਤ ਦੀ ਗਸ਼ਤ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਮੁਤਾਬਕ ਜਵਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਤਨ ਖੁਰਦ ਦੇ ਨਾਲ ਲੱਗਦੇ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਚਕਮਾ ਦੇ ਕੇ ਕੰਡਿਆਲੀ ਤਾਰ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਿਆ। ਸਿਪਾਹੀਆਂ ਨੇ ਉਸ ਨੂੰ ਘੇਰ ਕੇ ਗਿਫਤਾਰ ਕਰ ਲਿਆ।
ਇਸ ਵਿਅਕਤੀ ਨੇ ਮੰਨਿਆ ਹੈ ਕਿ ਉਹ ਪਾਕਿਸਤਾਨ ਦਾ ਨਾਗਰਿਕ ਹੈ। ਉਸ ਕੋਲੋਂ ਮੋਬਾਈਲ ਫ਼ੋਨ, ਪਾਕਿਸਤਾਨੀ ਰਾਸ਼ਟਰੀ ਪਛਾਣ ਪੱਤਰ, ਪੈੱਨ ਡਰਾਈਵ ਅਤੇ 175 ਰੁਪਏ (ਪਾਕਿਸਤਾਨੀ ਕਰੰਸੀ) ਸਮੇਤ ਹੋਰ ਸਾਮਾਨ ਬਰਾਮਦ ਹੋਇਆ ਹੈ। ਬੀਐਸਐਫ ਨੇ ਉਸ ਨੂੰ ਸਥਾਨਕ ਪੁਲਸ ਹਵਾਲੇ ਕਰ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ