Petrol-Diesel Prices: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਲਗਭਗ 82 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਲਗਭਗ 78 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ (ਪੀਐਸਯੂ) ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ ‘ਚ ਪੈਟਰੋਲ 104.95 ਰੁਪਏ, ਡੀਜ਼ਲ 91.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਮਿਲ ਰਿਹਾ ਹੈ।
ਅੰਤਰਰਾਸ਼ਟਰੀ ਬਾਜ਼ਾਰ ‘ਚ ਹਫਤੇ ਦੇ ਪਹਿਲੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਡ ਕਰੂਡ 0.14 ਡਾਲਰ ਜਾਂ 0.17 ਫੀਸਦੀ ਦੀ ਗਿਰਾਵਟ ਨਾਲ 81.27 ਡਾਲਰ ਪ੍ਰਤੀ ਬੈਰਲ ‘ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.01 ਡਾਲਰ ਜਾਂ 0.01 ਫੀਸਦੀ ਫਿਸਲ ਕੇ 77.17 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ