Chandigarh News: ਪੰਜਾਬ ’ਚ ਗਰਮੀ ਲਗਾਤਾਰ ਵਧ ਰਹੀ ਹੈ। ਮੌਨਸੂਨ ਦੀ ਰਫ਼ਤਾਰ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਮਾਨਸੂਨ 1 ਜੁਲਾਈ ਤੋਂ ਲਗਭਗ ਪਹਿਲਾਂ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ’ਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ।
ਪੰਜਾਬ ’ਚ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 31 ਜੁਲਾਈ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਿਨਾਂ ‘ਚ ਪੰਜਾਬ ‘ਚ ਭਰਵੀਂ ਬਾਰਿਸ਼ ਹੋ ਸਕਦੀ ਹੈ।
ਹਿੰਦੂਸਥਾਨ ਸਮਾਚਾਰ