Punjab News: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ 31 ਜੁਲਾਈ ਨੂੰ ਸਹੁੰ ਚੁੱਕਣ ਵਾਲੇ ਹਨ। ਉਹ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂਟੀ ਦੇ ਪ੍ਰਸ਼ਾਸਕ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ 31 ਜੁਲਾਈ 2024 ਨੂੰ ਸਵੇਰੇ 10 ਵਜੇ ਹੋਵੇਗਾ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਗੁਲਾਬ ਚੰਦ ਕਟਾਰੀਆ ਨੂੰ ਸਹੁੰ ਚੁਕਵਾਉਣਗੇ।
ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਆਗੂ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਵਜੋਂ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਦਸ ਦਇਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਫਰਵਰੀ ‘ਚ ਅਸਤੀਫਾ ਦੇ ਦਿੱਤਾ ਸੀ
ਹੁਣ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਗੁਲਾਬ ਚੰਦ ਕਟਾਰੀਆ ਨੂੰ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸ਼ਨੀਵਾਰ ਦੇਰ ਰਾਤ ਪੰਜਾਬ ਸਮੇਤ ਕਈ ਰਾਜਾਂ ਵਿੱਚ ਰਾਜਪਾਲਾਂ ਦੀ ਨਿਯੁਕਤੀ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਰਾਜਪਾਲ ਨਾਲ ਵਿਵਾਦਾਂ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਜਾਣ ਤੋਂ ਬਾਅਦ ਪੁਰੋਹਿਤ ਕਾਫੀ ਨਾਰਾਜ਼ ਸਨ ਅਤੇ ਉੱਥੇ ਉਨ੍ਹਾਂ ਨੂੰ ਫਟਕਾਰ ਲਗਾਈ ਗਈ ਸੀ। ਇਸ ਕਾਰਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਹੀਂ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪਿਆ। ਹਾਲਾਂਕਿ ਉਸ ਸਮੇਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਸੀ।
ਹਿੰਦੂਸਥਾਨ ਸਮਾਚਾਰ