New Delhi: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ 5 ਅਗਸਤ ਤੱਕ ਟਾਲ ਦਿੱਤੀ ਗਈ ਹੈ। ਸਿਸੋਦੀਆ ਨੇ ਪਟੀਸ਼ਨ ‘ਚ ਇਹ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਹੈ ਕਿ ਉਹ 16 ਮਹੀਨਿਆਂ ਤੋਂ ਜੇਲ ‘ਚ ਹਨ। ਅਦਾਲਤ ਨੇ ਕਿਹਾ ਕਿ ਸੀਬੀਆਈ ਦਾ ਜਵਾਬ ਦਾਖ਼ਲ ਕਰ ਦਿੱਤਾ ਗਿਆ ਹੈ, ਈਡੀ ਦਾ ਜਵਾਬ ਬਾਕੀ ਹੈ। ਇਸ ਦੇ ਲਈ ਅਸੀਂ 1 ਅਗਸਤ ਤੱਕ ਦਾ ਸਮਾਂ ਦੇ ਰਹੇ ਹਾਂ।
ਦੱਸਣਯੋਗ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ 2023 ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕਥਿਤ ਭੂਮਿਕਾ ਲਈ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਸਿਸੋਦੀਆ ਨੂੰ 9 ਮਾਰਚ, 2023 ਨੂੰ ਸੀਬੀਆਈ ਐਫਆਈਆਰ ਦੇ ਅਧਾਰ ‘ਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਦੱਸ ਦਈਏ ਕੀ ਸਿਸੋਦੀਆ ਨੇ ਪਿਛਲੇ ਸਾਲ 28 ਫਰਵਰੀ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ