Sunam, Punjab: ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਜੂਮ ਮੀਟਿੰਗ ਰਾਹੀਂ ਹੋਈ ਗੱਲਬਾਤ ਦੌਰਾਨ ਫੈਸਲਾ ਕੀਤਾ ਹੈ ਕਿ ਆਉਣ ਵਾਲੀ 31 ਜੁਲਾਈ ਨੂੰ ਮੁੱਖ ਮੰਤਰੀ ਦਾ ਸੁਨਾਮ ਆਉਣ ਤੇ ਘਿਰਾਓ ਕੀਤਾ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫਰੰਟ ਦੇ ਸੂਬਾ ਕਨਵੀਨਰ ਦਿਲਬਾਗ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਰਕਾਰ ਵਿਰੁੱਧ 17ਜੁਲਾਈ 2020ਦਾ ਨੋਟੀਫਿਕੇਸ਼ਨ ਸੈਂਟਰ ਪੇਅ ਸਕੇਲ ਵਾਲਾ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਮੰਗ ਕੀਤੀ ਜਾ ਰਹੀ ਹੈ ਕਿ 2020 ਤੋਂ ਬਾਅਦ ਭਰਤੀ ਹੋਏ ਪੰਜਾਬ ਦੇ ਮੁਲਾਜ਼ਮਾਂ ਨੂੰ ਪੰਜਾਬ ਦੇ ਛੇਵੇਂ ਪੇਅ ਸਕੇਲ ਲਾਗੂ ਹੋਣ। ਇਸ ਦੇ ਸੰਬੰਧ ਵਿੱਚ ਪਿਛਲੇ ਦਿਨੀਂ ਜਲੰਧਰ ਜਿਮਨੀ ਚੋਣ ਦੌਰਾਨ ਰੋਸ ਰੈਲੀ ਕੀਤੀ ਗਈ ਸੀ।ਜਿਸ ਦੇ ਚੱਲਦਿਆਂ ਪ੍ਰਸਾਸਨ ਵੱਲੋਂ ਫਰੰਟ ਦੀ 19ਜੁਲਾਈ ਦੀ ਮੁੱਖ ਮੰਤਰੀ ਨਾਲ ਮੀਟਿੰਗ ਤਹਿ ਕਰਵਾਈ ਸੀ ।ਪਰੰਤੂ ਇਹ ਮੀਟਿੰਗ ਰੱਦ ਕਰਕੇ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਫਰੰਟ ਦੀ ਮੰਗ ਹੈ ਕਿ ਜੇਕਰ 31ਤੋਂ ਪਹਿਲਾਂ ਮੀਟਿੰਗ ਨਹੀਂ ਕਰਵਾਈ ਗਈ ਤਾਂ ਸੁਨਾਮ ਆਉਣ ਤੇ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ