Amripal Singh: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਕੀਤੀ। ਹਾਈਕੋਰਟ ਨੇ ਸੁਣਵਾਈ ਨੂੰ 31 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ। ਦਸ ਦਇਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਕਈ ਖਾਮਿਆਂ ਪਾਇਆਂ।
ਦਰਅਸਲ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਨੇ ਆਪਮੇ ਉਪਰ ਐੱਨ.ਐੱਸ.ਏ ਦੇ ਤਹਿਤ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਚੁਣੌਤੀ ਦੇਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਹਪੁੰਚ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਿਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਅਦਾਲਤ ਨੇ ਕਾਗਜ਼ਾਂ ਵਿੱਚ ਕਈ ਖਾਮੀਆਂ ਕਾਰਨ ਮਾਮਲੇ ਦੀ ਸੁਣਵਾਈ 31 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਦੱਸ ਦਈਏ ਕਿ ਪਟੀਸ਼ਨ ’ਚ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਦੀ ਉਸਰ ਸਹੀ ਨਹੀਂ ਲਿਖੀ ਗਈ ਸੀ ਅਤੇ ਪਤਾ ਵੀ ਸਹੀ ਨਹੀਂ ਸੀ। ਇਸ ’ਤੇ ਸਰਕਾਰੀ ਵਕੀਲ ਵੱਲੋਂ ਸਵਾਲ ਚੁੱਕੇ ਗਏ ਜਿਸ ਤੋਂ ਬਾਅਦ ਸੁਣਵਾਈ ਨੂੰ ਪਰਸੋਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਨਾਲ ਹੀ ਸਭ ਕੁਝ ਠੀਕ ਕਰਨ ਲਈ ਵੀ ਕਿਹਾ ਗਿਆ ਹੈ। ਪਟੀਸ਼ਨ ’ਚ ਸਭ ਕੁਝ ਠੀਕ ਹੋਣ ਤੋਂ ਬਾਅਦ ਹੀ ਅਗਲੀ ਸੁਣਵਾਈ ਪਰਸੋਂ ਨੂੰ ਹੋਵੇਗੀ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਜਾਣਕਾਰੀ ਦਰੁਸਤ ਕਰਨ ਲਈ ਸਮਾਂ ਮੰਗਿਆ ਹੈ।
ਦਸ ਦਇਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹੈ। ਅਤੇ ਉਨ੍ਹਾਂ ਉਪਰ ਪੰਜਾਬ ਸਰਕਾਰ ਵੱਲੋਂ ਐਨਐਸਏ ਲਗਾਇਆ ਹੈ ਜਿਸਨੂੰ ਇਕ ਸਾਲ ਦੇ ਲਈ ਹੋਰ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 3 ਜੂਨ ਨੂੰ ਚਿੱਠੀ ਜਾਰੀ ਕਰਕੇ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ 9 ਸਾਥੀਆਂ ’ਤੇ ਲੱਗੇ NSA ’ਚ ਵਾਧਾ ਕਰ ਦਿੱਤਾ ਸੀ। ਜੋ ਕਿ 23 ਅਪ੍ਰੈਲ 2025 ਤੱਕ ਹੈ।
ਹਿੰਦੂਸਥਾਨ ਸਮਾਚਾਰ