Punjab News: ਪੰਜਾਬ ਦੇ ਫ਼ਿਰੋਜ਼ਪੁਰ ਤੋਂ ਜੰਮੂ ਤਵੀ ਜਾ ਰਹੀ ਫ਼ਿਰੋਜ਼ਪੁਰ-ਜੰਮੂ ਤਵੀ ਐਕਸਪ੍ਰੈਸ ਵਿੱਚ ਬੰਬ ਹੋਣ ਦੀ ਇਤਲਾਹ ਤੋਂ ਬਾਅਦ ਭਾਰੜਾ ਪੈਅ ਗਈਆਂ। ਅਤੇ ਟਰੇਨ ਵਿੱਚ ਦਹਿਸ਼ਤ ਦਾ ਮਾਹੌਲ ਹੋ ਗਿਆ।
ਇਤਲਾਹ ਮਿਲਣ ਤੋਂ ਬਾਅਦ ਟਰੇਨ ਨੂੰ ਪੰਜਾਬ ਅਤੇ ਰੇਲਵੇ ਪੁਲਿਸ ਵੱਲੋਂ ਚੈਕਿੰਗ ਲਈ ਕਾਸੂਬੇਗੂ ਸਟੇਸ਼ਨ ‘ਤੇ ਰੋਕਿਆ ਗਿਆ। ਸੁਰੱਖਿਆ ਬਲਾਂ ਦੀ ਟੀਮ ਟਰੇਨ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਤਵੀ ਟਰੇਨ ‘ਚ ਬੰਬ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਟਰੇਨ ਨੂੰ ਤੁਰੰਤ ਕਾਸੂ ਬੇਗੂ ਸਟੇਸ਼ਨ ‘ਤੇ ਰੋਕ ਕੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਮੌਕੇ ‘ਤੇ ਜੀ.ਆਰ.ਪੀ. ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚ ਗਈਆਂ ਹਨ। ਬੰਬ ਨਿਰੋਧਕ ਦਸਤਾ ਵੀ ਉੱਥੇ ਪਹੁੰਚ ਗਿਆ ਹੈ। ਫਿਲਹਾਲ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਦੂਜੇ ਪਾਸੇ ਸਟੇਸ਼ਨ ਦੇ ਆਲੇ-ਦੁਆਲੇ ਲੋਕਾਂ ਵੱਲੋਂ ਯਾਤਰੀਆਂ ਲਈ ਪਾਣੀ ਅਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ