London News: ਇੰਗਲੈਂਡ ‘ਚ ਇਕ ਵਿਅਕਤੀ ਨੇ ਭੀੜ ‘ਚ ਕਈ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਦੋ ਬੱਚਿਆਂ ਦੀ ਮੌਤ ਦੀ ਖਬਰ ਅਤੇ ਕਈ ਹੋਰ ਗੰਭੀਰ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਲਿਵਰਪੂਲ ਨੇੜੇ ਸਾਊਥਪੋਰਟ ‘ਚ ਇਸ ਮਾਮਲੇ ‘ਚ ਇਕ ਵਿਅਕਤੀ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਸ ਦੌਰਾਨ ਮੁਲਜ਼ਮ ਅਤੇ ਉਸ ਕੋਲੋਂ ਇੱਕ ਚਾਕੂ ਵੀ ਬਰਾਮਦ ਹੋਇਆ ਹੈ।
ਪੁਲਿਸ ਮੁਤਾਬਕ ਇਸ ਹਮਲੇ ਵਿੱਚ ਕਈ ਲੋਕਾਂ ਦੇ ਨੁਕਸਾਨੇ ਜਾਣ ਦੀ ਖ਼ਬਰ ਹੈ। ਉੱਥੇ ਹੀ ਇਸ ਹਾਦਸੇ ਤੋਂ ਬਾਅਦ ਸਥਾਨਕ ਕਾਰੋਬਾਰੀ ਕੋਲਿਨ ਪੈਰੀ ਨੇ ਪੁਲਿਸ ਨੂੰ ਫ਼ੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਸੀ, ਉਨ੍ਹਾਂ ਕਿਹਾ ਕਿ ਹਮਲਾਵਰ ਨੇ ਕਈ ਮੁਟਿਆਰਾਂ ਨੂੰ ਵੀ ਚਾਕੂ ਮਾਰਿਆ ਹੈ| ਇਕ ਹੋਰ ਸਥਾਨਕ ਨੇ ਦੱਸਿਆ ਕਿ ਉਸਨੇ 7 ਤੋਂ 10 ਬੱਚਿਆਂ ਨੂੰ ਦੇਖਿਆ ਜੋ ਗੰਭੀਰ ਰੂਪ ਨਾਲ ਜ਼ਖਮੀ ਸਨ ਅਤੇ ਖੂਨ ਵਹਿ ਰਿਹਾ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਰਿਆਂ ਨੂੰ ਚਾਕੂ ਮਾਰਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ