New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਰਲ ਦੇ ਵਾਇਨਾਡ ‘ਚ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਐਕਸ ਹੈਂਡਲ ‘ਤੇ ਕਿਹਾ ਹੈ, ”ਵਾਇਨਾਡ ਦੇ ਕੁਝ ਹਿੱਸਿਆਂ ‘ਚ ਢਿੱਗਾਂ ਡਿੱਗਣ ਤੋਂ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖਮੀਆਂ ਦੇ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।’’
Distressed by the landslides in parts of Wayanad. My thoughts are with all those who have lost their loved ones and prayers with those injured.
Rescue ops are currently underway to assist all those affected. Spoke to Kerala CM Shri @pinarayivijayan and also assured all possible…
— Narendra Modi (@narendramodi) July 30, 2024
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਵਾਇਨਾਡ ਵਿੱਚ ਬਚਾਅ ਕਾਰਜ ਜਾਰੀ ਹਨ। ਇਸ ਸਬੰਧੀ ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕੇਰਲ ਦੇ ਮੁੱਖ ਮੰਤਰੀ ਵਿਜਯਨ ਨੂੰ ਹਰ ਸੰਭਵ ਕੇਂਦਰੀ ਮਦਦ ਦਾ ਭਰੋਸਾ ਦਿੱਤਾ ਹੈ।
ਹੁਣ ਤੱਕ ਦੀਆਂ ਖਬਰਾਂ ਮੁਤਾਬਕ ਕੇਰਲ ਦੇ ਵਾਇਨਾਡ ਜ਼ਿਲ੍ਹੇ ‘ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਅੱਜ ਤੜਕੇ ਢਿੱਗਾਂ ਡਿੱਗਣ ਕਰਕੇ 100 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਢਿੱਗਾਂ ਡਿੱਗਣ ਦੀ ਲਪੇਟ ’ਚ ਆਏ ਲੋਕਾਂ ਵਿੱਚੋਂ ਪੰਜ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਦੋ ਬੱਚੇ ਵੀ ਹਨ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਨੇ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਹਨ। ਹਵਾਈ ਸੈਨਾ ਦੇ ਦੋ ਹੈਲੀਕਾਪਟਰ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤਾਇਨਾਤ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ