Punjab Weather News: ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਬੱਦਲ ਛਾਏ ਹੋਏ ਹਨ ਪਰ ਉਦੋਂ ਬਾਅਦ ਵੀ ਮੀਂਹ ਨਹੀਂ ਪੈ ਰਿਹਾ। ਜਿਸ ਕਾਰਨ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ, 31 ਜੁਲਾਈ ਨੂੰ ਮੀਂਹ ਲਈ ਇੱਕ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਦੇ ਨਾਲ-ਨਾਲ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ।
ਪੰਜਾਬ ਵਿੱਚ ਵੀ ਪੈ ਸਕਦਾ ਹੈ ਮੀਂਹ
ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲਿਆਂ ‘ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸਰਗਰਮ ਮਾਨਸੂਨ ਅਤੇ ਵੈਸਟਨ ਡਿਸਟਰਬੈਂਸ ਦੇ ਕਾਰਨ, ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।
ਹਿੰਦੂਸਥਾਨ