New Delhi: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਗਿਰਾਵਟ ਦਾ ਦੌਰ ਜਾਰੀ ਹੈ। ਬ੍ਰੈਂਟ ਕਰੂਡ ਲਗਭਗ 80 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਲਗਭਗ 76 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ (ਪੀਐਸਯੂ) ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਦੂਜੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 0.41 ਡਾਲਰ ਜਾਂ 0.51 ਫੀਸਦੀ ਦੀ ਗਿਰਾਵਟ ਨਾਲ 79.37 ਡਾਲਰ ਪ੍ਰਤੀ ਬੈਰਲ ‘ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.44 ਡਾਲਰ ਜਾਂ 0.58 ਫੀਸਦੀ ਫਿਸਲ ਕੇ 75.37 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ ‘ਚ ਪੈਟਰੋਲ 104.95 ਰੁਪਏ, ਡੀਜ਼ਲ 91.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ ‘ਤੇ ਉਪਲਬਧ ਹੈ।
ਹਿੰਦੂਸਥਾਨ ਸਮਾਚਾਰ