Wayanad landslides News: ਕੇਰਲ ‘ਚ ਮੰਗਲਵਾਰ ਦੇਰ ਰਾਤ ਜ਼ਮੀਨ ਖਿਸਕਣ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 160 ਤੋਣ ਵੱਧ ਹੋ ਗਈ ਹੈ। ਫੌਜ ਨੇ ਕਰੀਬ 1 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੇਸਕਿਉ ਕੀਤਾ ਹੈ। ਕੇਰਲ ਵਿੱਚ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਵੀ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਪ੍ਰਭਾਵਿਤ ਇਲਾਕਿਆਂ ‘ਚ ਡਾਕਟਰਾਂ ਦੀ ਟੀਮ ਮੌਜੂਦ ਹੈ, ਜੋ ਜ਼ਖਮੀਆਂ ਦਾ ਇਲਾਜ ਕਰ ਰਹੀ ਹੈ।
#WATCH वायनाड में भूस्खलन से प्रभावित चूरालमाला में खोज और बचाव अभियान जारी है।
वायनाड भूस्खलन हादसे में 158 लोगों की मृत्यु हो गई है। pic.twitter.com/85KCRiEVRF
— ANI_HindiNews (@AHindinews) July 31, 2024
ਜਾਣਕਾਰੀ ਮੁਤਾਬਕ ਜ਼ਮੀਨ ਖਿਸਕਣ ਤੋਂ ਬਾਅਦ ਮੁੰਡਕਾਈ ਅਤੇ ਚੂਰਲਮਾਲਾ ਖੇਤਰਾਂ ‘ਚ 180 ਤੋਂ ਜ਼ਿਆਦਾ ਲੋਕ ਲਾਪਤਾ ਹਨ ਅਤੇ 300 ਤੋਂ ਜ਼ਿਆਦਾ ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ। ਮੰਗਲਵਾਰ ਤੜਕੇ 2 ਤੋਂ 4 ਵਜੇ ਦਰਮਿਆਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ, ਜਿਸ ਕਾਰਨ ਘਰਾਂ ‘ਚ ਸੁੱਤੇ ਪਏ ਲੋਕਾਂ ਨੂੰ ਬਚਣ ਦਾ ਮੌਕਾ ਨਹੀਂ ਮਿਲਿਆ।
Wayanad Landslide | Death toll reaches 143: Kerala Health Department
— ANI (@ANI) July 31, 2024
ਕੇਰਲ ਦੇ ਸਿਹਤ ਮੰਤਰਾਲੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤਬਾਹੀ ਕਾਰਨ ਮਰਨ ਵਾਲੇ 116 ਲੋਕਾਂ ਦਾ ਪੋਸਟ ਮਾਰਟਮ ਕੀਤਾ ਗਿਆ ਹੈ। ਦੂਜੇ ਪਾਸੇ ਹਵਾਈ ਸੈਨਾ, ਐਨਡੀਆਰਐਫ (NDRF)ਅਤੇ ਡਿਜ਼ਾਸਟਰ ਰਿਸਪਾਂਸ ਫੋਰਸ ਵੱਲੋਂ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਹਾਲਾਂਕਿ ਰਾਹਤ ਕਾਰਜਾਂ ‘ਚ ਲੱਗੀਆਂ ਟੀਮਾਂ ਨੂੰ ਮੀਂਹ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਕਿਹਾ ਕਿ ਇਸ ਤਬਾਹੀ ‘ਚ ਹੁਣ ਤੱਕ ਮਾਰੇ ਗਏ 116 ਲੋਕਾਂ ਦਾ ਪੋਸਟਮਾਰਟਮ ਪੂਰਾ ਹੋ ਚੁੱਕਾ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਸੂਬਾ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
#WATCH | Kerala: Relief and rescue operation underway in Wayanad’s Chooralmala after a landslide broke out yesterday early morning claiming the lives of 143 people
(latest visuals) pic.twitter.com/Cin8rzwAzJ
— ANI (@ANI) July 31, 2024
ਇਸ ਦੌਰਾਨ, ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਬਚਾਅ ਕਾਰਜਾਂ ਦਾ ਤਾਲਮੇਲ ਕਰਨ ਅਤੇ ਪਹਾੜੀ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਦੇ ਮੱਦੇਨਜ਼ਰ ਅਗਲੇ ਕਦਮਾਂ ਬਾਰੇ ਚਰਚਾ ਕਰਨ ਲਈ ਦੇਰ ਰਾਤ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ। ਕਈ ਵਿਭਾਗਾਂ ਦੇ ਉੱਚ ਅਫਸਰਸ਼ਾਹਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਨਾਲ ਤਾਲਮੇਲ, ਆਫ਼ਤ ਰੋਕੂ ਬਲਾਂ ਦੀ ਤਾਇਨਾਤੀ ਅਤੇ ਰਾਹਤ ਕੈਂਪਾਂ ਵਿੱਚ ਸਿਹਤ ਅਤੇ ਸੁਰੱਖਿਆ ਸਬੰਧੀ ਸਾਵਧਾਨੀਆਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ।
ਮੌਸਮ ਵਿਭਾਗ ਨੇ ਸੰਕੇਤ ਦਿੱਤੇ ਹਨ ਕਿ ਆਉਣ ਵਾਲੇ ਦਿਨਾਂ ‘ਚ ਵਾਇਨਾਡ ‘ਚ ਮੌਸਮ ਖਰਾਬ ਹੋਵੇਗਾ। ਮੌਸਮ ਵਿਭਾਗ ਨੇ ਵਾਇਨਾਡ ਲਈ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ ਅਤੇ ਮਲਪੁਰਮ, ਕੋਝੀਕੋਡ ਅਤੇ ਕੰਨੂਰ ਜ਼ਿਲ੍ਹਿਆਂ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ।
ਹਿਦੂਸਥਾਨ ਸਮਾਚਾਰ