Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਖੁੱਲ੍ਹਣ ਜਾ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਦੋਆਬਾ ਵੱਲੋਂ 16 ਜੂਨ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ’ਤੇ ਮੁਫ਼ਤ ਕੀਤਾ ਹੋਇਆ ਹੈ। ਕਿਸਾਨਾਂ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਇੰਦਰਬੀਰ ਸਿੰਘ ਕਾਦੀਆਂ ਕਰ ਰਹੇ ਹਨ।
ਪਿਛਲੇ 46 ਦਿਨਾਂ ਤੋਂ ਟੋਲ ਬੰਦ ਹੋਣ ਕਾਰਨ ਲੋਕਾਂ ਦੇ 46 ਕਰੋੜ ਰੁਪਏ ਤੋਂ ਵੱਧ ਪੈਸੇ ਬਚੇ ਹਨ। ਕਿਸਾਨਾਂ ਦੀ ਮੰਗ ਹੈ ਕਿ ਟੋਲ ਦੀ ਕੀਮਤ ਘੱਟ ਕੀਤੀ ਜਾਵੇ। ਇੱਕ ਸਾਲ ਵਿੱਚ ਦਰਾਂ ਤਿੰਨ ਵਾਰ ਵਧੀਆਂ ਹਨ। ਟੋਲ ਫਰੀ ਹੋਣ ਤੋਂ ਬਾਅਦ ਐਨ. ਐਚ. ਏ. ਆਈ. ਨੇ ਹਾਈਕੋਰਟ ‘ਚ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਟੋਲ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਦਿੰਦਿਆਂ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਲਾਡੋਵਾਲ ਟੋਲ ਪਲਾਜ਼ਾ ਨੂੰ ਬੁੱਧਵਾਰ ਸਵੇਰੇ 8 ਵਜੇ ਖੋਲ੍ਹਣ ਜਾ ਰਿਹਾ ਹੈ। ਕਿਸਾਨ ਟੋਲ ਪਲਾਜ਼ਾ ‘ਤੇ ਪਹੁੰਚ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰ ਰਹੇ ਹਨ।
ਹਿੰਦੂਸਥਾਨ ਸਮਾਚਾਰ