Chandigarh News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਮੁੱਖ ਦੋਸ਼ੀ ਪਰਦੀਪ ਕਲੇਰ ਨੂੰ ਉਤਸ਼ਾਹਿਤ ਕਰਨ ਵਾਲੇ ਆਮ ਆਦਮੀ ਪਾਰਟੀ ਤੇ ਹੋਰ ਪੰਥ ਵਿਰੋਧੀਆਂ ਵਲੋਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਅਜਿਹਾ ਕਰਨਾ ਮੈਨੂੰ ਬੇਹੱਦ ਦੁਖੀ ਕਰ ਰਿਹਾ ਹੈ ਅਤੇ ਪਰਦੀਪ ਕਲੇਰ ਵਲੋਂ ਮੇਰੇ ’ਤੇ ਲਗਾਏ ਗਏ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਟ ’ਤੇ ਇਕ ਪੋਸਟ ਸਾਂਝੀ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੈਂ ਇਨ੍ਹਾਂ ਝੂਠੇ ਅਤੇ ਖਤਰਨਾਕ ਦੋਸ਼ਾਂ ’ਤੇ ਸਖਤ ਇਤਰਾਜ਼ ਕਰਦਾ ਹਾਂ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਮੈਨੂੰ ਤਲਬ ਕਰ ਚੁੱਕਾ ਹੈ ਅਤੇ ਮੈਂ ਖਾਲਸਾ ਪੰਥ ਦੇ ਸਰਵਉਚ ਧਾਰਮਿਕ ਅਸਥਾਨ ਅੱਗੇ ਪੇਸ਼ ਹੋ ਚੁੱਕਾ ਹਾਂ ਅਤੇ ਮੈਂ ਉਨ੍ਹਾਂ ਦੇ ਫੈਸਲੇ ਦੀ ਉਡੀਕ ਕਰਾਂਗਾ ਅਤੇ ਇਸਤੋਂ ਬਾਅਦ ਇਸ ਪਾਪੀ ਵਿਰੁੱਧ ਸਖਤ ਕਾਰਵਾਈ ਕਰਾਂਗਾ।
ਹਿੰਦੂਸਥਾਨ ਸਮਾਚਾਰ