Batala, Punjab: ਸਿੱਖ ਪਰਿਵਾਰ ਚੈਰੀਟੇਬਲ ਟਰੱਸਟ ਬਟਾਲਾ ਵਲੋਂ ਸਪੋਰਟਸ ਅਕੈਡਮੀ ਬਟਾਲਾ ਦਾ ਉਦਘਾਟਨ ਕਰਨ ਮੌਕੇ ਅੰਤਰ ਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਮਾਣ-ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਲੱਬਾਂ ਦੇ ਅਹੁਦੇਦਾਰ ਵੀ ਮੋਜੂਦ ਸਨ। ਅਕੈਡਮੀ ਦੇ ਪ੍ਰਧਾਨ ਸੂਬਾ ਸਿੰਘ ਨੇ ਦੱਸਿਆ ਕਿ ਸਿੱਖ ਪਰਿਵਾਰ ਸਪੋਰਟਸ ਅਕੈਡਮੀ ਵਲੋਂ ਕਰਵਾਏ ਗਏ ਸਮਾਗਮ ਜ਼ਿਲ੍ਹਾ ਗੁਰਦਾਸਪੁਰ ਦੇ ਖੇਡਾਂ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਉਨਾਂ ਦੱਸਿਆ ਕਿ ਸਪੋਰਟਸ ਅਕੈਡਮੀ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵੱਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ। ਉਨਾਂ ਦੱਸਿਆ ਕਿ ਭਵਿੱਖ ਵਿੱਚ ਵੀ ਖੇਡਾਂ ਵਿੱਚ ਮੱਲਾਂ ਮਾਰਨ ਖਿਡਾਰੀਆਂ ਦਾ ਮਾਨ ਸਨਮਾਨ ਕੀਤਾ ਜਾਵੇਗਾ।
ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀਆਂ, ਕੋਚਾਂ ਤੇ ਕਲੱਬਾਂ ਦੇ ਅਹੁਦੇਦਾਰ, ਸਪੋਂਸ਼ਰਾਂ ਦਾ ਸਨਮਾਨ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ