Chandigarh News: ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਅਹੁਦੇ ਦੀ ਸਹੁੰ ਚੁੱਕੀ। ਕਟਾਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁਕਾਈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਵੀ ਮੌਜੂਦ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ।
ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸਨ ਜਿਨਾਂ ਦਾ ਪੰਜਾਬ ਸਰਕਾਰ ਨਾਲ ਵੱਖ ਵੱਖ ਸਮਿਆਂ ‘ਤੇ ਟਕਰਾਅ ਚੱਲ ਰਿਹਾ ਸੀ ਅਤੇ ਉਹਨਾਂ ਵੱਲੋਂ ਕੁਝ ਸਮਾਂ ਪਹਿਲਾਂ ਆਪਣਾ ਅਸਤੀਫਾ ਵੀ ਭੇਜਿਆ ਗਿਆ ਸੀ ਜਿਸ ਨੂੰ ਰਾਸ਼ਟਰਪਤੀ ਵੱਲੋਂ ਨਾਮ ਮਨਜ਼ੂਰ ਕਰ ਦਿੱਤਾ ਗਿਆ ਸੀ।
ਹਿੰਦੂਸਥਾਨ ਸਮਾਚਾਰ