New Governor Of Punjab News: ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਗ਼ਲ ਲੱਗ ਕੇ ਵਧਾਈ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ ਤੇ ਉਹਨਾਂ ਨੂੰ ਵਧਾਈ ਦਿੱਤੀ।
ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ।
ਦਸ ਦਇਏ ਕਿ ਗੁਲਾਬ ਚੰਦ ਕਟਾਰੀਆ ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਸਰਕਾਰ ਵਿੱਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਅਤੇ ਇਸ ਦੇ ਨਾਲ ਹੀ ਉਹ 8 ਵਾਰ ਐਮਐਲਏ ਅਤੇ ਇੱਕ ਵਾਰ ਐਮਪੀ ਵੀ ਰਹੇ ਹਨ। ਉਨ੍ਹਾਂ ਦਾ ਜਨਮ 13 ਅਕਤੂਬਰ 1944 ਨੂੰ ਰਾਜਸਥਾਨ ਦੇ ਉਦੈਪੁਰ ‘ਚ ਹੋਇਆ।
ਗੌਰਤਲਬ ਹੈ ਕਿ ਪੰਜਾਬ ‘ਚ ਸਾਬਕਾ ਰਾਜਪਾਲ ਬੀਐੱਲ ਪੁਰੋਹਿਤ ਅਤੇ ਸੀਐੱਮ ਭਗਵੰਤ ਮਾਨ ਵਿਚਾਲੇ ਟਕਰਾਅ ਚੱਲਦਾ ਰਿਹਾ ਹੈ। ਦੋਵਾਂ ਨੇ ਇੱਕ-ਦੂਜੇ ਖਿਲਾਫ਼ ਕਾਫੀ ਬਿਆਨਬਾਜ਼ੀ ਕੀਤੀ। ਕੁੱਝ ਸਮਾਂ ਪਹਿਲਾਂ ਬੀਐੱਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਕੁੱਝ ਦਿਨ ਪਹਿਲਾਂ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਸੀ ਅਤੇ ਗੁਲਾਬ ਚੰਦ ਕਟਾਰੀਆ ਨੂੰ ਨਵਾਂ ਰਾਜਪਾਲ ਬਣਾਇਆ ਹੈ।
ਹਿੰਦੂਸਥਾਨ ਸਮਾਚਾਰ