Fatehgarh Sahib News: ਫਤਿਹਗੜ੍ਹ ਸਾਹਿਬ ‘ਚ ਹਿੱਟ ਐਂਡ ਰਨ ਮਾਮਲੇ ‘ਚ ASI ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਗੁਣੀਆ ਮਾਜਰੀ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ‘ਤੇ ਜਾ ਰਹੇ ASI ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਏਐਸਆਈ (ASI) ਗੁਰਮੇਲ ਸਿੰਘ (55) ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਏ। ਬੱਸੀ ਪਠਾਣਾ ਦੇ ਡੀਐਸਪੀ ਮੋਹਿਤ ਸਿੰਗਲਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਫਰਾਰ ਟਰੱਕ ਡਰਾਈਵਰ ਦੀ ਭਾਲ ‘ਚ ਲੱਗੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੁਣੀਆ ਮਾਜਰੀ ਦਾ ਰਹਿਣ ਵਾਲਾ ਗੁਰਮੇਲ ਸਿੰਘ ਫਤਹਿਗੜ੍ਹ ਸਾਹਿਬ ਵਿੱਚ ਐਮਟੀ ਬਰਾਂਚ ਵਿੱਚ ਤਾਇਨਾਤ ਸੀ। ਡਿਊਟੀ ਖਤਮ ਕਰਕੇ ਸਾਈਕਲ ‘ਤੇ ਘਰ ਜਾ ਰਿਹਾ ਸੀ। ਪਿੰਡ ਨੇੜੇ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਗੁਰਮੇਲ ਸਿੰਘ ਦੀ ਮੌਤ ਹੋ ਗਈ।
ਹਿੰਦੂਸਥਾਨ ਸਮਾਚਾਰ