New Delhi: ਰਾਸ਼ਟਰੀ ਰਾਜਧਾਨੀ ਦਿੱਲੀ ਦੀਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਸੀਬੀਆਈ (CBI) ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬੀਆਰਐਸ ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 9 ਅਗਸਤ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਹੁਕਮ ਜਾਰੀ ਕੀਤਾ ਹੈ। ਇਨ੍ਹਾਂ ਤਿੰਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਕਿਉਂਕਿ ਅੱਜ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋ ਰਹੀ ਸੀ।
ਸੀਬੀਆਈ ਨੇ ਇਸ ਮਾਮਲੇ ਵਿੱਚ 29 ਜੁਲਾਈ ਨੂੰ ਕੇਜਰੀਵਾਲ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਪਹਿਲਾਂ 22 ਜੁਲਾਈ ਨੂੰ ਰਾਊਜ਼ ਐਵੇਨਿਊ ਕੋਰਟ ਨੇ ਕੇ. ਕਵਿਤਾ ਖਿਲਾਫ ਸੀਬੀਆਈ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਕਵਿਤਾ ਨੂੰ ਸੀਬੀਆਈ ਨੇ ਇਸ ਮਾਮਲੇ ਵਿੱਚ 11 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਸ ਮਾਮਲੇ ‘ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀ.ਆਰ.ਐਸ. ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ।
ਹਿੰਦੂਸਥਾਨ ਸਮਾਚਾਰ