New Delhi: ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਅਮਰੀਕੀ ਵਿੱਤੀ ਖੋਜ ਕੰਪਨੀ ਹਿੰਡਨਬਰਗ ਰਿਸਰਚ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ। ਇਹ ਨੋਟਿਸ ਅਡਾਨੀ ਗਰੁੱਪ ਦੇ ਸ਼ੇਅਰਾਂ ‘ਤੇ ਦਾਅ ਲਗਾਉਣ ਕਥਿਤ ਉਲੰਘਣਾ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਅਡਾਨੀ ਗਰੁੱਪ ‘ਤੇ ਸਟਾਕ ਮੈਨਿਪੁਲੇਸ਼ਨ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਹਿੰਡਨਬਰਗ ਰਿਸਰਚ ਨੇ ਸੇਬੀ ਦਾ ਨੋਟਿਸ ਮਿਲਣ ਦੀ ਜਾਣਕਾਰੀ ਦਿੱਤੀ ਹੈ। ਉਸਨੇ ਨੋਟਿਸ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਹਿੰਡਨਬਰਗ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦਾ ਪਰਦਾਫਾਸ਼ ਕਰਨ ਵਾਲਿਆਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਡਾਨੀ ਗਰੁੱਪ ਦੀਆਂ ਕੰਪਨੀਆਂ ‘ਤੇ ਸਟਾਕ ਹੇਰਾਫੇਰੀ ਦੇ ਦੋਸ਼ ਲੱਗਣ ਤੋਂ ਬਾਅਦ ਗਰੁੱਪ ਦੀਆਂ ਕੰਪਨੀਆਂ ਅਤੇ ਨਿਵੇਸ਼ ਨੂੰ ਭਾਰੀ ਨੁਕਸਾਨ ਹੋਇਆ ਸੀ।
ਹਿੰਦੂਸਥਾਨ ਸਮਾਚਾਰ