Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ.ਨੇ ਬੀਤੀ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ED ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਅਨਾਜ਼ ਦੀ ਢੋਆ-ਢੁਆਈ ਦੇ ਟੈਂਡਰ ‘ਚ ਹੋਏੋ ਘਪਲੇ ਨੂੰ ਲੈ ਕੇ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ, ਬੀਤੇ ਵੀਰਵਾਰ ਸਵੇਰੇ ਭਾਰਤ ਭੂਸ਼ਣ ਆਸ਼ੂ ED ਦਫ਼ਤਰ ਪੁੱਜੇ ਸਨ, ਜਿੱਥੇ ਦੁਪਹਿਰ ਤੱਕ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਇਸ ਲੰਬੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ।
ਦਰਅਸਲ ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਲਿਖੇ ਗਲਤ ਵਾਹਨਾਂ ਦੇ ਨੰਬਰ ਲਏ। ਜਾਂਚ ਦੌਰਾਨ ਪਤਾ ਲੱਗਾ ਕਿ ਲਿਖੇ ਨੰਬਰ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ। ਇਸ ਤੋਂ ਬਾਅਦ ਮਾਮਲੇ ਨੇ ਤੁਲ ਫੜ ਲਿਆ।
ਕਥਿਤ ਘੁਟਾਲੇ ਮਾਮਲੇ ਵਿਚ ਕੁੱਝ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਤਤਕਾਲੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਠੇਕੇਦਾਰਾਂ ਨੂੰ ਲਾਹਾ ਦੇਣ ਅਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ ਲਾਏ ਸਨ। ਜਿਸ ਮਗਰੋਂ ਮਾਮਲੇ ਦੀ ਜਾਂਚ ਵਿਜੀਲੈਂਸ ਵੱਲੋਂ ਅਰੰਭੀ ਗਈ ਅਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ। ਭਾਰਤ ਭੂਸ਼ਣ ਆਸ਼ੂ ‘ਤੇ 2,000 ਕਰੋੜ ਰੁਪਏ ਦੇ ਟੈਂਡਰ ਘੋਟਾਲੇ ਦਾ ਵੀ ਇਲਜ਼ਾਮ ਹੈ।
ਹਿੰਦੂਸਥਾਨ ਸਮਾਚਾਰ