New Delhi: ਜੁਲਾਈ ਦੇ ਦੂਜੇ ਦਿਨ ਅੱਜ ਘਰੇਲੂ ਸਰਾਫਾ ਬਾਜ਼ਾਰ ਸਪਾਟ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਅੱਜ ਸੋਨੇ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਚਾਂਦੀ ਦੀ ਕੀਮਤ ‘ਚ ਮਾਮੂਲੀ ਵਾਧਾ ਹੋਇਆ ਹੈ। ਸੋਨੇ ਦੀ ਕੀਮਤ ‘ਚ ਕੋਈ ਬਦਲਾਅ ਨਾ ਹੋਣ ਕਾਰਨ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ‘ਚ ਅੱਜ 24 ਕੈਰੇਟ ਸੋਨਾ 72,920 ਰੁਪਏ ਤੋਂ ਲੈ ਕੇ 72,270 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ 22 ਕੈਰੇਟ ਸੋਨਾ ਵੀ ਅੱਜ 66,840 ਰੁਪਏ ਤੋਂ ਲੈ ਕੇ 66,240 ਰੁਪਏ ਪ੍ਰਤੀ 10 ਗ੍ਰਾਮ ਦੇ ਵਿਚਕਾਰ ਵਿਕ ਰਿਹਾ ਹੈ। ਉੱਥੇ ਹੀ ਚਾਂਦੀ ਦੀ ਕੀਮਤ ‘ਚ ਮਾਮੂਲੀ ਤੇਜ਼ੀ ਕਾਰਨ ਦਿੱਲੀ ਸਰਾਫਾ ਬਾਜ਼ਾਰ ‘ਚ ਅੱਜ ਵੀ ਚਾਂਦੀ 90,300 ਰੁਪਏ ਪ੍ਰਤੀ ਕਿਲੋ ਦੇ ਪੱਧਰ ‘ਤੇ ਕਾਰੋਬਾਰ ਕਰ ਰਹੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅੱਜ 24 ਕੈਰੇਟ ਸੋਨਾ 72,410 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 66,390 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸੇ ਤਰ੍ਹਾਂ ਮੁੰਬਈ ‘ਚ 24 ਕੈਰੇਟ ਸੋਨਾ 72,270 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 66,240 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ। ਚੇਨਈ ‘ਚ 24 ਕੈਰੇਟ ਸੋਨੇ ਦੀ ਖੁਦਰਾ ਕੀਮਤ 72,920 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 66,840 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ।ਇਨ੍ਹਾਂ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਅਹਿਮਦਾਬਾਦ ‘ਚ ਅੱਜ 24 ਕੈਰੇਟ ਸੋਨਾ 72,310 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ ‘ਤੇ ਅਤੇ 22 ਕੈਰੇਟ ਸੋਨਾ 66,290 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ ‘ਤੇ ਵਿਕ ਰਿਹਾ ਹੈ। ਕੋਲਕਾਤਾ ‘ਚ 24 ਕੈਰੇਟ ਸੋਨਾ 72,270 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 66,240 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਪਹੁੰਚ ਗਿਆ ਹੈ।
ਲਖਨਊ ਦੇ ਸਰਾਫਾ ਬਾਜ਼ਾਰ ‘ਚ ਅੱਜ 24 ਕੈਰੇਟ ਸੋਨਾ 72,410 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਅਤੇ 22 ਕੈਰੇਟ ਸੋਨਾ 66,390 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ। ਪਟਨਾ ’ਚ 24 ਕੈਰੇਟ ਸੋਨੇ ਦੀ ਕੀਮਤ 72,310 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ, ਜਦਕਿ 22 ਕੈਰੇਟ ਸੋਨਾ 66,290 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ‘ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਜੈਪੁਰ ’ਚ 24 ਕੈਰੇਟ ਸੋਨਾ 72,410 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 66,390 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ।
ਹਿੰਦੂਸਥਾਨ ਸਮਾਚਾਰ