Punjab News: ਫ਼ਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ‘ਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋਇਆ ਹੈ, ਜਿਸ ਦੇ ਚੱਲਦਿਆਂ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਦੱਸ ਦਈਏ ਕਿ ਜ਼ਖਮੀਆਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਵਿਚ ਸੇਵਾ ਕਰਨ ਗਏ ਸਨ, ਇਸ ਦੌਰਾਨ ਅਚਾਨਕ ਅੱਗ ਲੱਗ ਗਈ, ਜਿਸ ਵਿਚ ਉਹ ਅਤੇ ਹੋਰ ਸੇਵਾਦਾਰ ਝੁਲਸ ਗਏ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਅੱਗ ਲੱਗਣ ਦੇ ਸਹੀ ਕਾਰਣਾਂ ਦਾ ਦਾ ਪਤਾ ਲਗਾਇਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ