Jammu-Kashmir: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੀ ਅੱਜ ਪੰਜਵੀਂ ਵਰ੍ਹੇਗੰਢ ਹੈ। ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਘਟਨਾ ਨਾਲ ਨਜਿੱਠਣ ਲਈ ਪੂਰੇ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਸੋਮਵਾਰ ਨੂੰ ਅਮਰਨਾਥ ਯਾਤਰੀਆਂ ਦੇ ਜੱਥੇ ਨੂੰ ਵੀ ਜੰਮੂ ਤੋਂ ਨਹੀਂ ਭੇਜਿਆ ਗਿਆ। ਸ੍ਰੀਨਗਰ ਤੋਂ ਵੀ ਅਮਰਨਾਥ ਯਾਤਰੀਆਂ ਦਾ ਜੱਥਾ ਜੰਮੂ ਨਹੀਂ ਆਵੇਗਾ।
ਇਸ ਦੌਰਾਨ ਅੱਤਵਾਦੀ ਹਮਲੇ ਦੇ ਡਰ ਨੂੰ ਦੇਖਦੇ ਹੋਏ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਸਮੇਤ ਕਸ਼ਮੀਰ ‘ਚ ਸੁਰੱਖਿਆ ਬਲਾਂ ਦੇ ਕਾਫਲਿਆਂ ਦੀ ਆਵਾਜਾਈ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ ਰੋਡ ਓਪਨਿੰਗ ਪਾਰਟੀ ਆਮ ਵਾਂਗ ਹਾਈਵੇਅ ਅਤੇ ਹੋਰ ਸੜਕਾਂ ‘ਤੇ ਹੀ ਤਾਇਨਾਤ ਰਹੇਗੀ। ਜੰਮੂ-ਕਸ਼ਮੀਰ ਦੀਆਂ ਸਰਹੱਦਾਂ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਸੂਬੇ ਭਰ ‘ਚ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾਏ ਗਏ ਹਨ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਵੱਡੇ ਪੱਧਰ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜ ਸਾਲ ਪਹਿਲਾਂ 5 ਅਗਸਤ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ। ਨਾਲ ਹੀ, ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35ਏ ਨੂੰ ਖਤਮ ਕਰ ਦਿੱਤਾ ਗਿਆ ਸੀ।
ਹਿੰਦੂਸਥਾਨ ਸਮਾਚਾਰ