Delhi Coaching Death Case: ਦਿੱਲੀ ਵਿੱਚ ਚਲਾਏ ਜਾ ਰਹੇ ਕੋਚਿੰਗ ਸੈਂਟਰ, ਵਿਦਿਆਰਥੀਆਂ ਦੀਆਂ ਜਾਨਾਂ ਨਾਲ ਖੇਡਣ ਦਾ ਖੁਦ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕੇਂਦਰ, ਦਿੱਲੀ ਸਰਕਾਰ ਅਤੇ ਦਿੱਲੀ ਨਗਰ ਨਿਗਮ ਨੂੰ ਨੋਟਿਸ ਜਾਰੀ ਕੀਤਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਵਿੱਚ ਕੋਚਿੰਗ ਸੈਂਟਰ ਮੌਤ ਦਾ ਚੈਂਬਰ ਬਣ ਗਏ ਹਨ। ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ। ਅਸੀਂ ਇਹਨਾਂ ਕੋਚਿੰਗ ਸੈਂਟਰਾਂ ਨੂੰ ਬੰਦ ਕਰ ਸਕਦੇ ਹਾਂ ਅਤੇ ਉਹਨਾਂ ਨੂੰ ਓਦੋਂ ਤੱਕ ਔਨਲਾਈਨ ਮੋਡ ਰਾਹੀਂ ਕੰਮ ਕਰਨ ਦੀ ਇਜਾਜ਼ਤ ਦੇ ਸਕਦੇ ਹਾਂ ਜਦੋਂ ਤੱਕ ਉਹ ਅੱਗ ਅਤੇ ਹੋਰ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ। ਰਾਜੇਂਦਰ ਨਗਰ ਦੇ ਕੋਚਿੰਗ ਸੈਂਟਰ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਦਾ ਹਵਾਲਾ ਦਿੰਦਿਆਂ ਅਦਾਲਤ ਨੇ ਕੋਚਿੰਗ ਸੈਂਟਰ ਵਿੱਚ ਸੁਰੱਖਿਆ ਮਾਪਦੰਡਾਂ ਦੀ ਅਣਗਹਿਲੀ ’ਤੇ ਨਾਰਾਜ਼ਗੀ ਪ੍ਰਗਟਾਈ। ਦਸ ਦਇਏ ਕਿ ਬੀਤੇ ਸਪਤਾਹ ਯੂਪੀਐਸਸੀ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀ ਰਾਜੇਂਦਰ ਨਗਰ ਦੇ ਕੋਚਿੰਗ ਸੈਂਟਰ ਦੀ ਬੇਸਮੈਂਟ ਵਿੱਚ ਸਥਿਤ ਲਾਇਬ੍ਰੇਰੀ ਵਿੱਚ ਅਚਾਨਕ ਆਏ ਹੜ੍ਹ ਵਿੱਚ ਫਸ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਜਾ ਰਹੀ ਹੈ। ਦਿੱਲੀ ਹਾਈ ਕੋਰਟ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ।
ਹਿੰਦੂਸਥਾਨ ਸਮਾਚਾਰ