Bangladesh Crisis: ਬੰਗਲਾਦੇਸ਼ ਵਿੱਚ ਪਿਛਲੇ ਮਹੀਨੇ ਤੋਂ ਜੋ ਭਿਆਨਕ ਹਿੰਸਾ ਜਾਰੀ ਹੈ, ਇਸੀ ਦੇ ਚਲਦੇ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਿਸ ਤੋਂ ਬਾਅਦ ਬਾਂਗਲਾਦੇਸ਼ ਦੇ ਫੌਜ ਮੁਖੀ ਲੈਫਟੀਨੈਂਟ ਜਨਰਲ ਵਾਕਰ-ਉਜ਼-ਜ਼ਮਾਨ ਦਾ ਵੱਡਾ ਬਿਆਨ ਆਇਆ ਹੈ। ਫੌਜ ਮੁਖੀ ਨੇ ਕਿਹਾ ਹੈ ਕਿ ਹੁਣ ਸਿਰਫ ਅੰਤਰਿਮ ਸਰਕਾਰ ਹੀ ਦੇਸ਼ ਨੂੰ ਚਲਾਏਗੀ। ਉਨ੍ਹਾਂ ਕਿਹਾ ਕਿ ਸ਼ੇਖ ਹਸੀਨਾ ਦੇ ਅਸਤੀਫ਼ੇ ਤੋਂ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਫ਼ੌਜ ਨਾਲ ਵਿਚਾਰ-ਵਟਾਂਦਰਾ ਕੀਤਾ। ਜਿਸ ਵਿੱਚ ਇਹ ਫੈਸਲਾ ਲਿਾ ਗਿਾ ਹੈ।
ਬੰਗਲਾਦੇਸ਼ ਦੇ ਫੌਜ ਮੁਖੀ ਲੈਫਟੀਨੈਂਟ ਜਨਰਲ ਵਾਕਰ-ਉਜ਼-ਜ਼ਮਾਨ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਹੁਣ ਸਿਰਫ ਅੰਤਰਿਮ ਸਰਕਾਰ ਹੀ ਦੇਸ਼ ਨੂੰ ਚਲਾਏਗੀ। ਉਨ੍ਹਾਂ ਕਿਹਾ ਕਿ ਸ਼ੇਖ ਹਸੀਨਾ ਦੇ ਅਸਤੀਫ਼ੇ ਤੋਂ ਬਾਅਦ ਇੱਕ ਮੀਟਿੰਗ ਹੋਈ, ਜਿਸ ਵਿੱਚ ਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਫ਼ੌਜ ਨਾਲ ਵਿਚਾਰ-ਵਟਾਂਦਰਾ ਕਰਨ ਲਈ ਹਾਜ਼ਰ ਸਨ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਦੇਸ਼ ਵਿੱਚ ਕਰਫਿਊ ਜਾਂ ਕਿਸੇ ਐਮਰਜੈਂਸੀ ਦੀ ਕੋਈ ਲੋੜ ਨਹੀਂ ਹੈ ਅਤੇ ਅੱਜ ਰਾਤ ਤੱਕ ਸੰਕਟ ਹੱਲ ਹੋ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਅਤੇ ਆਪਣੇ-ਆਪਣੇ ਘਰਾਂ ਨੂੰ ਪਰਤਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ