New Delhi: ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੇ ਮੁੱਦੇ ‘ਤੇ ਵੀਰਵਾਰ ਨੂੰ ਰਾਜ ਸਭਾ ‘ਚ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਇਸ ਮੁੱਦੇ ’ਤੇ ਹੰਗਾਮਾ ਕੀਤਾ। ਇਸ ‘ਤੇ ਸਦਨ ਦੇ ਨੇਤਾ ਜੇਪੀ ਨੱਡਾ ਨੇ ਸੰਸਦ ‘ਚ ਵਿਰੋਧੀ ਧਿਰ ਦੇ ਵਤੀਰੇ ਨੂੰ ਨਿੰਦਣਯੋਗ ਅਤੇ ਸੰਸਦੀ ਮਰਿਆਦਾ ਦੀ ਉਲੰਘਣਾ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤੀ ਖੇਡਾਂ ਨੂੰ ਅੱਗੇ ਲਿਜਾਣ ਦੇ ਨਾਲ-ਨਾਲ ਦੇਸ਼ ਭਰ ਦੇ ਲੋਕ ਭਾਵਨਾਤਮਕ ਤੌਰ ‘ਤੇ ਜੁੜ ਕੇ ਵਿਨੇਸ਼ ਫੋਗਾਟ ਦੇ ਨਾਲ ਖੜ੍ਹੇ ਹਨ। ਜਿੱਥੇ-ਜਿੱਥੇ ਇਸ ਮੁੱਦੇ ‘ਤੇ ਅਪੀਲ ਕੀਤੀ ਜਾ ਸਕਦੀ ਸੀ, ਉੱਥੇ-ਉੱਥੇ ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ‘ਤੇ ਅਪੀਲ ਕੀਤੀ ਗਈ ਹੈ। ਪਰ ਅੱਜ ਜਿਸ ਤਰ੍ਹਾਂ ਵਿਰੋਧੀ ਧਿਰ ਨੇ ਇਸ ਮੁੱਦੇ ‘ਤੇ ਚੇਅਰਮੈਨ ਨਾਲ ਦੁਰਵਿਵਹਾਰ ਕੀਤਾ ਹੈ, ਉਹ ਸਚਮੁੱਚ ਨਿੰਦਣਯੋਗ ਹੈ।
ਜੇਪੀ ਨੱਡਾ ਨੇ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਨੂੰ ਪੱਖ ਅਤੇ ਵਿਰੋਧ ਵਿੱਚ ਵੰਡਣ ਦੀ ਕੋਸ਼ਿਸ਼ ਮੰਦਭਾਗੀ ਹੈ। ਜਿਹੜੇ ਵੀ ਮੰਚ ’ਤੇ ਸਮੱਸਿਆਵਾਂ ਦਾ ਹੱਲ ਹੋਣ ਦੀ ਕੋਸ਼ਿਸ਼ ਹੋਣੀ ਚਾਹੀਦੀ, ਭਾਰਤ ਸਰਕਾਰ, ਖੇਡ ਮੰਤਰਾਲੇ ਅਤੇ ਭਾਰਤੀ ਓਲੰਪਿਕ ਸੰਘ ਵੱਲੋਂ ਕੀਤੀ ਗਈ ਹੈ। ਇਹ ਬਦਕਿਸਮਤੀ ਦੀ ਗੱਲ ਹੈ ਕਿ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੈ। ਵਿਰੋਧੀ ਧਿਰ ਵਿਸ਼ਾਹੀਣ ਹੋ ਗਈ ਹੈ। ਭਾਵਨਾਵਾਂ ਨੂੰ ਸੀਮਤ ਕਰਨਾ, ਆਪਣੇ ਵਿਵੇਕ ਨਾਲ ਕੰਮ ਕਰਨਾ ਸਮੇਂ ਦੀ ਲੋੜ ਹੈ।
ਹਿੰਦੂਸਥਾਨ ਸਮਾਚਾਰ