Gangtok, Sikkim News: ਸਿੱਕਮ ਦੇ ਕੁਝ ਹਿੱਸਿਆਂ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਕੰਬ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇਸਦਾ ਸਭ ਤੋਂ ਵੱਧ ਪ੍ਰਭਾਵ ਸਿੱਕਮ ਦੇ ਸੋਰੇਂਗ ਵਿੱਚ ਰਿਹਾ। ਇੱਥੇ ਸਵੇਰੇ 06:57 ਵਜੇ ਰਿਕਟਰ ਪੈਮਾਨੇ ‘ਤੇ 4.4 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।
ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਘਰ ਦੀਆਂ ਚੀਜ਼ਾਂ ਹਿੱਲਣ ਲੱਗ ਪਈਆਂ। ਇਸ ਕਾਰਨ ਉਹ ਘਰਾਂ ਤੋਂ ਬਾਹਰ ਆ ਗਏ। ਕੁੱਝ ਲੋਕਾਂ ਦੀ ਨੀਂਦ ਹੀ ਭੂਚਾਲ ਦੇ ਝਟਕਿਆਂ ਕਾਰਨ ਖੁੱਲ੍ਹੀ।
ਵਰਣਨਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਜਾਪਾਨ ਤੇਜ਼ ਭੂਚਾਲ ਨਾਲ ਹਿੱਲ ਗਿਆ ਸੀ। ਜਾਪਾਨ ਦੇ ਦੱਖਣੀ ਤੱਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸੁਨਾਮੀ ਦੀ ਚਿਤਾਵਨੀ ਜਾਰੀ ਕਰਨੀ ਪਈ। ਸਥਾਨਕ ਨਿਵਾਸੀਆਂ ਨੂੰ ਬੀਚਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ।
ਹਿੰਦੂਸਥਾਨ ਸਮਾਚਾਰ