Chandigarh News: ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ੁੱਕਰਵਾਰ ਨੂੰ ਦਰਬਾਰ ਸਾਹਿਬ ਸਮੇਤ ਪੰਜਾਬ ਦੇ ਕਈ ਗੁਰਦੁਆਰਾ ਸਾਹਿਬਾਨਾਂ ਵਿੱਚ ਨਿਸ਼ਾਨ ਸਾਹਿਬ ਬਦਲ ਦਿੱਤੇ ਗਏ। ਹੁਣ ਗੁਰਦੁਆਰਾ ਸਾਹਿਬ ਵਿੱਚ ਭਗਵੇਂ ਰੰਗ ਦੀ ਥਾਂ ਬਸੰਤੀ (ਪੀਲੇ) ਰੰਗ ਦਾ ਨਿਸ਼ਾਨ ਸਾਹਿਬ ਲਹਿਰਾਇਆ ਗਿਆ ਹੈ।
ਦਰਅਸਲ, 15 ਜੁਲਾਈ ਨੂੰ ਅੰਮ੍ਰਿਤਸਰ ਵਿੱਖੇ ਹੋਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਧੀਨ ਆਉਂਦੇ ਹਰ ਗੁਰਦੁਆਰਾ ਸਾਹਿਬ ਵਿੱਚ ਭਗਵੇਂ ਰੰਗ ਦੀ ਥਾਂ ਸੁਰਮਈ ਰੰਗ (ਗੂੜ੍ਹਾ ਨੀਲਾ) ਜਾਂ ਬਸੰਤੀ (ਪੀਲਾ) ਰੰਗ ਦਾ ਨਿਸ਼ਾਨ ਸਾਹਿਬ ਲਹਿਰਾਇਆ ਜਾਵੇਗਾ। ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ 26 ਜੁਲਾਈ ਨੂੰ ਇੱਕ ਸਰਕੂਲਰ ਜਾਰੀ ਕੀਤਾ ਗਿਆ ਸੀ। ਇਸ ਹੁਕਮ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਧੀਨ ਆਉਂਦੇ ਸਾਰੇ ਗੁਰਦੁਆਰਿਆਂ ਦੇ ਨਿਸ਼ਾਨ ਸਾਹਿਬਾਨਾਂ ਦਾ ਭਗਵਾ ਰੰਗ ਹਟਾ ਕੇ ਬਸੰਤੀ ਜਾਂ ਸੁਰਮਈ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਸਵੇਰੇ ਹਰਿਮੰਦਰ ਸਾਹਿਬ ਵਿਖੇ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਮੀਰੀ-ਪੀਰੀ ਨੂੰ ਸਮਰਪਿਤ ਨਿਸ਼ਾਨ ਸਾਹਿਬ ਤੋਂ ਭਗਵਾਂ ਚੋਲਾ ਉਤਾਰ ਕੇ ਬਸੰਤੀ ਰੰਗ ਭੇਟ ਕੀਤਾ ਗਿਆ। ਇਸ ਤੋਂ ਬਾਅਦ ਹਰਿਮੰਦਰ ਸਾਹਿਬ ਦੇ ਹੇਠਾਂ ਸਾਰੇ ਨਿਸ਼ਾਨ ਸਾਹਿਬਾਨਾ ਨੂੰ ਬਸੰਤੀ ਰੰਗ ਦੇ ਨਿਸ਼ਾਨ ਸਾਹਿਬ ਨਾਲ ਬਦਲਿਆ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ